CBSE Board: ਸੀਬੀਐਸਈ ਨੇ ਅੱਜ 10ਵੀਂ ਤੇ 12ਵੀਂ ਦਾ ਨਤੀਜਾ ਇੱਕੋ ਦਿਨ ਐਲਾਨਿਆ ਹੈ। ਇਸ ਦੇ ਨਾਲ ਸੀਬੀਐਸਈ ਨੇ ਵੱਡਾ ਐਲਾਨ ਕੀਤਾ ਹੈ। ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਹੈ ਕਿ ਹੁਣ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਹੁਣ ਸਪਲੀਮੈਂਟਰੀ ਪ੍ਰੀਖਿਆਵਾਂ ਕਿਹਾ ਜਾਵੇਗਾ। 


ਉਨ੍ਹਾਂ ਕਿਹਾ ਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਪ੍ਰੀਖਿਆ ਵਿੱਚ ਦੋ ਵਿਸ਼ਿਆਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਦਾ ਮੌਕਾ ਦਿੱਤਾ ਜਾਵੇਗਾ, ਜਦੋਂ ਕਿ ਬਾਰ੍ਹਵੀਂ ਜਮਾਤ ਲਈ ਉਨ੍ਹਾਂ ਨੂੰ ਇੱਕ ਵਿਸ਼ੇ ਵਿੱਚ ਆਪਣਾ ਪ੍ਰਦਰਸ਼ਨ ਸੁਧਾਰਨ ਦਾ ਮੌਕਾ ਦਿੱਤਾ ਜਾਵੇਗਾ।



ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ ਤੇ ਉਹ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਪ੍ਰੀਖਿਆ ਜੁਲਾਈ ਵਿੱਚ ਕਰਵਾਈ ਜਾਵੇਗੀ ਤੇ ਮਿਤੀਆਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਸਾਲ 2024 ਵਿੱਚ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ।


12ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ



ਸੀਬੀਐਸਈ ਨੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਦੀ ਪ੍ਰੀਖਿਆ ਵਿੱਚ 87.33 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਸੀਬੀਐਸਈ ਵਿਦਿਆਰਥੀਆਂ ਨੂੰ ਪਹਿਲੀ, ਦੂਜੀ ਤੇ ਤੀਜੀ ਡਿਵੀਜ਼ਨ ਨਹੀਂ ਦੇਵੇਗਾ, ਕੋਈ ਮੈਰਿਟ ਸੂਚੀ ਵੀ ਜਾਰੀ ਨਹੀਂ ਕੀਤੀ ਜਾਵੇਗੀ। ਪਿਛਲੇ ਸਾਲ 92.71 ਫ਼ੀਸਦ ਵਿਦਿਆਰਥੀ ਪਾਸ ਹੋਏ ਸਨ।


10ਵੀਂ ਦੀ ਪ੍ਰੀਖਿਆ ਦੇ ਨਤੀਜੇ ਵੀ ਐਲਾਨੇ



 ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ CBSE 10ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਸੀਬੀਐਸਈ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 93.12 ਵਿਦਿਆਰਥੀ ਸਫ਼ਲ ਹੋਏ ਹਨ। ਇਸ ਸਾਲ CBSE ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ ਤੋਂ ਨਤੀਜਾ ਦੇਖ ਸਕਦੇ ਹਨ। 


ਨਤੀਜਾ ਵੇਖਣ ਲਈ, ਇਨ੍ਹਾਂ ਵਿੱਚੋਂ ਕਿਸੇ ਵੀ ਵੈੱਬਸਾਈਟ- cbseresults.nic.in, cbse.nic.in, cbse.gov.in। ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਤੀਜਾ ਦੇਖਣ ਲਈ, ਉਮੀਦਵਾਰਾਂ ਨੂੰ ਆਪਣਾ ਰੋਲ ਨੰਬਰ, ਜਨਮ ਮਿਤੀ ਤੇ ਮਾਂ ਦਾ ਨਾਮ ਵਰਗੇ ਵੇਰਵੇ ਦਰਜ ਕਰਨੇ ਪੈਣਗੇ। ਇਸ ਤੋਂ ਬਾਅਦ ਨਤੀਜਿਆਂ ਦੀ ਜਾਂਚ ਕੀਤੀ ਜਾ ਸਕਦੀ ਹੈ। ਜੇਕਰ ਇੱਕ ਵੈੱਬਸਾਈਟ 'ਤੇ ਜ਼ਿਆਦਾ ਟ੍ਰੈਫਿਕ ਹੈ, ਤਾਂ ਤੁਸੀਂ ਦੂਜੀ ਵੈੱਬਸਾਈਟ 'ਤੇ ਜਾ ਸਕਦੇ ਹੋ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


Education Loan Information:

Calculate Education Loan EMI