PSEB Exam: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2025 ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 8ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਪ੍ਰੀਖਿਆਵਾਂ 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ, ਜਦਕਿ 10ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਪ੍ਰੀਖਿਆਵਾਂ 10 ਮਾਰਚ 2025 ਤੋਂ ਤੋਂ ਹੋਣਗੀਆਂ। ਸਾਰੀਆਂ ਪ੍ਰੀਖਿਆਵਾਂ ਬੋਰਡ ਦੁਆਰਾ ਨਿਰਧਾਰਤ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕੀਤੀਆਂ ਜਾਣਗੀਆਂ।

ਇਸਦੇ ਨਾਲ ਹੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪ੍ਰੀਖਿਆ ਕੇਂਦਰਾਂ ਦੀ ਜਾਣਕਾਰੀ ਸਮੇਂ ਸਿਰ ਪ੍ਰਾਪਤ ਕਰ ਲੈਣ। ਪ੍ਰੀਖਿਆ ਦੀ ਡੇਟਸ਼ੀਟ ਅਤੇ ਹੋਰ ਵੇਰਵੇ ਜਲਦੀ ਹੀ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਕਰਵਾਏ ਜਾਣਗੇ। ਬੋਰਡ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮੇਂ ਸਿਰ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਸਿਲੇਬਸ ਨੂੰ ਦੋਹਰਾਈ ਕਰਨੇ ਦੀ ਸਲਾਹ ਦਿੱਤੀ ਹੈ।

 


Education Loan Information:

Calculate Education Loan EMI