Punjab News: ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖਬਰ, ਇਨ੍ਹਾਂ ਤਰੀਕਾਂ 'ਤੇ ਹੋਣ ਵਾਲੇ Exams ਕੀਤੇ ਗਏ ਮੁਲਤਵੀ
Punjab News: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈੱਟ 'ਤੇ ਅਪਲੋਡ ਕੀਤੀ ਪਹਿਲੀ ਡੇਟਸ਼ੀਟ ਤੋਂ ਕਾਲਜਾਂ ਵਿੱਚ ਚੱਲ ਰਹੇ ਕੋਰਸਾਂ ਦੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ

Punjab News: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈੱਟ 'ਤੇ ਅਪਲੋਡ ਕੀਤੀ ਪਹਿਲੀ ਡੇਟਸ਼ੀਟ ਤੋਂ ਕਾਲਜਾਂ ਵਿੱਚ ਚੱਲ ਰਹੇ ਕੋਰਸਾਂ ਦੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਇਹ 20 ਅਤੇ 21 ਦਸੰਬਰ ਨੂੰ ਹੋਣੀਆਂ ਸਨ।
ਇਸ ਬਾਰੇ ਗੱਲ ਕਰਦਿਆਂ ਡਾ: ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ 20 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਹੁਣ 30 ਦਸੰਬਰ ਨੂੰ ਹੋਣਗੀਆਂ ਅਤੇ 21 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਹੁਣ 11 ਜਨਵਰੀ 2025 ਨੂੰ ਪੂਰਵ-ਨਿਰਧਾਰਤ ਸਮੇਂ ਅਤੇ ਕੇਂਦਰਾਂ ਅਨੁਸਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੋਵੇਗੀ।
Education Loan Information:
Calculate Education Loan EMI






















