Police Recruitment 2024 : ਨੌਜਵਾਨ ਹੋ ਜਾਣ ਤਿਆਰ, ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, 20 ਹਜ਼ਾਰ ਸਿਪਾਹੀ ਤੇ 2 ਹਜ਼ਾਰ ਸਬ ਇੰਸਪੈਕਟਰ ਰੱਖੇ ਜਾਣਗੇ
Police Recruitment 2024 : ਬਿਹਾਰ ਦੇ ਲੋਕਾਂ ਲਈ ਵੱਡੀ ਖਬਰ ਹੈ। ਜਿਹੜੇ ਵਿਦਿਆਰਥੀ ਬਿਹਾਰ ਪੁਲਿਸ ਵਿੱਚ ਨੌਕਰੀ ਲੈਣ ਦਾ ਸੁਪਨਾ ਦੇਖ ਰਹੇ ਹਨ ਜਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਨੂੰ ਜਲਦੀ ਹੀ ਇੱਕ ਵੱਡਾ ਮੌਕਾ ਮਿਲਣ ਵਾਲਾ ਹੈ।
Police Recruitment 2024 : ਬਿਹਾਰ ਦੇ ਲੋਕਾਂ ਲਈ ਵੱਡੀ ਖਬਰ ਹੈ। ਜਿਹੜੇ ਵਿਦਿਆਰਥੀ ਬਿਹਾਰ ਪੁਲਿਸ ਵਿੱਚ ਨੌਕਰੀ ਲੈਣ ਦਾ ਸੁਪਨਾ ਦੇਖ ਰਹੇ ਹਨ ਜਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਨੂੰ ਜਲਦੀ ਹੀ ਇੱਕ ਵੱਡਾ ਮੌਕਾ ਮਿਲਣ ਵਾਲਾ ਹੈ।
ਪ੍ਰਸੋਨਲ ਵਿਭਾਗ ਦੇ ਡੀਆਈਜੀ ਨੇ ਕਿਹਾ ਹੈ ਕਿ ਬਿਹਾਰ ਵਿੱਚ ਜਲਦੀ ਹੀ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਬ-ਇੰਸਪੈਕਟਰਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਪ੍ਰਸੋਨਲ ਵਿਭਾਗ ਦੇ ਡੀਆਈਜੀ ਰਣਜੀਤ ਕੁਮਾਰ ਮਿਸ਼ਰਾ ਨੇ ਦੱਸਿਆ ਕਿ 20,000 ਤੋਂ ਵੱਧ ਕਾਂਸਟੇਬਲਾਂ ਦੀ ਨਿਯੁਕਤੀ ਦਾ ਪ੍ਰਸਤਾਵ ਹੈ।
ਇਸ ਤੋਂ ਇਲਾਵਾ 2000 ਦੇ ਕਰੀਬ ਸਬ-ਇੰਸਪੈਕਟਰ ਵੀ ਨਿਯੁਕਤ ਕੀਤੇ ਜਾਣਗੇ। ਡੀਆਈਜੀ ਨੇ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡੀਆਈਜੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਨਿਯੁਕਤੀਆਂ ਇਸੇ ਸਾਲ ਕੀਤੀਆਂ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ ਇੱਕ ਦਿਨ ਪਹਿਲਾਂ CSBC ਨੇ ਬਿਹਾਰ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਸੀ। ਉਮੀਦਵਾਰ csbc.bic.nic.in 'ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਸ ਐਡਮਿਟ ਕਾਰਡ 'ਤੇ ਉਮੀਦਵਾਰ ਦੇ ਨਾਮ ਤੋਂ ਇਲਾਵਾ ਉਸਦੇ ਪਿਤਾ ਦਾ ਨਾਮ, ਪ੍ਰੀਖਿਆ ਕੇਂਦਰ ਦਾ ਨਾਮ ਅਤੇ ਸੀਰੀਅਲ ਨੰਬਰ ਆਦਿ ਦਾ ਜ਼ਿਕਰ ਹੈ।
ਬਿਨਾਂ ਐਡਮਿਟ ਕਾਰਡ ਦੇ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਭਰਤੀ ਪ੍ਰੀਖਿਆ ਰਾਹੀਂ ਰਾਜ ਵਿੱਚ 21,391 ਨਵੇਂ ਕਾਂਸਟੇਬਲਾਂ ਦੀ ਨਿਯੁਕਤੀ ਕੀਤੀ ਜਾਵੇਗੀ। ਪ੍ਰੀਖਿਆ 7 ਅਗਸਤ ਨੂੰ ਹੋਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI