10th and 12th class exams 2024: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਨਵਾਂ ਅਪਡੇਟ ਸਾਹਮਣੇ ਆਇਆ ਹੈ। PSEB ਨੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਲਾਪਰਵਾਹੀ ਵਰਤੀ ਗਈ ਤਾਂ ਖ਼ੈਰ ਨਹੀਂ। ਇਸ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਵਿਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ (In this, 40,467 students will appear for the 10th class examination) ਦੇਣਗੇ। ਇਨ੍ਹਾਂ ’ਚ ਰੈਗੂਲਰ ਸਕੂਲਾਂ ਤੋਂ 38,633 ਅਤੇ ਓਪਨ ਸਕੂਲਾਂ ’ਚੋਂ 1834 ਵਿਦਿਆਰਥੀ ਸ਼ਾਮਲ ਹਨ।



ਇਸੇ ਤਰ੍ਹਾਂ 37,690 ਵਿਦਿਆਰਥੀ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ’ਚ ਸ਼ਾਮਲ ਹੋਣਗੇ, ਜਿਸ ’ਚ 35,191 ਰੈਗੂਲਰ ਵਿਦਿਆਰਥੀ ਅਤੇ 2499 ਓਪਨ ਸਕੂਲ ਦੇ ਵਿਦਿਆਰਥੀ ਸ਼ਾਮਲ ਹਨ। 8ਵੀਂ ਦੀਆਂ ਪ੍ਰੀਖਿਆਵਾਂ ਮਾਰਚ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੀਆਂ।


ਲੁਧਿਆਣਾ ’ਚ 8ਵੀਂ ਜਮਾਤ ਦੀ ਪ੍ਰੀਖਿਆ ਲਈ 42,716 ਵਿਦਿਆਰਥੀ ਰਜਿਸਟਰਡ ਹੋਏ ਹਨ। ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।


ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ


ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਕਿਸੇ ਵੀ ਲਾਪਰਵਾਹੀ ਤੋਂ ਬਚਣ ਲਈ ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ’ਚ ਬੋਰਡ ਪ੍ਰੀਖਿਆਵਾਂ ਵਿੱਚ 1 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਹਿੱਸਾ ਲੈਣ ਦੀ ਉਮੀਦ ਦੇ ਨਾਲ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ ਗਤੀਵਿਧੀਆਂ ’ਚ ਸ਼ਾਨਦਾਰਤਾ ਪ੍ਰਾਪਤ ਕਰਨ ਲਈ ਅਨੁਕੂਲ ਵਾਤਾਵਰਣ ਪ੍ਰਣਾਨ ਕਰਨ ਲਈ ਵਚਨਬੱਧ ਹੈ।


ਪਟਿਆਲਾ 'ਚ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144


ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਰਹੇਗੀ। ਇਹ ਹੁਕਮ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੱਲੋਂ ਜਾਰੀ ਕੀਤੇ ਗਏ ਹਨ। 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) 13 ਫਰਵਰੀ ਤੋਂ 30 ਮਾਰਚ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਸੀਆਰਪੀਸੀ ਲਾਗੂ ਕਰ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI