ਚੰਡੀਗੜ੍ਹ: ਉਚੇਰੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਅਧਿਆਪਨ ਪ੍ਰਤੀ ਸਟਾਫ਼ ਦੇ ਉਤਸ਼ਾਹ ਨੂੰ ਵਧਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਵੱਖ-ਵੱਖ ਵਿਸ਼ਿਆਂ ਵਿੱਚ ਖਾਲੀ ਅਸਾਮੀਆਂ ਅਤੇ ਗੈਰ-ਅਧਿਆਪਨ ਸਟਾਫ਼ ਵਿੱਚ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਸੂਬੇ ਦੇ ਗ੍ਰਾਂਟ-ਇਨ-ਏਡ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ 1925 ਖਾਲੀ ਅਸਾਮੀਆਂ ਨੂੰ ਮੁੱਢਲੀ ਤਨਖ਼ਾਹ ਅਤੇ ਗ੍ਰੇਡ ਪੇਅ (ਰੁਪਏ) (15600+6000=21,600 ਰੁ.) ਦੀ ਤਨਖ਼ਾਹ 'ਤੇ ਤਿੰਨ ਸਾਲਾਂ ਲਈ ਠੇਕੇ 'ਤੇ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਤੋਂ ਬਾਅਦ, ਮੁਲਾਂਕਣ ਕਮੇਟੀਆਂ ਵੱਲੋਂ ਉਹਨਾਂ ਦੇ ਕੰਮ ਦੇ ਮੁਲਾਂਕਣ ਦੇ ਅਧਾਰ ਤੇ ਉਹਨਾਂ ਦੇ ਕੇਸਾਂ ਨੂੰ ਨਿਯਮਤ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨ੍ਹਾਂ ਅਸਿਸਟੈਂਟ ਪ੍ਰੋਫੈਸਰਾਂ ਦੇ ਤਿੰਨ ਸਾਲ ਦੀ ਸੇਵਾ ਪੂਰੀ ਹੋਣ ’ਤੇ ਨੋਟੀਫਾਈਡ ਮੁਲਾਂਕਣ ਕਮੇਟੀਆਂ ਵੱਲੋਂ ਇਨ੍ਹਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਇਨ੍ਹਾਂ ਨੂੰ ਰੈਗੂਲਰ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਦੋਆਬਾ ਖੇਤਰ 'ਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਮਨਜ਼ੂਰੀ
ਦੋਆਬਾ ਖੇਤਰ ਵਿੱਚ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਅਨੁਸਾਰ ਇੱਕ ਨਵਾਂ ਡਿਗਰੀ ਕਾਲਜ ਕਾਂਸ਼ੀ ਰਾਮ ਸਰਕਾਰੀ ਕਾਲਜ ਆਦਮਪੁਰ (ਜਲੰਧਰ) ਵਿਖੇ ਅਗਲੇ ਅਕੈਡਮਿਕ ਸੈਸ਼ਨ ਭਾਵ 1 ਜੁਲਾਈ 2022 ਤੋਂ ਖੋਲ੍ਹਿਆ ਜਾਵੇਗਾ ਅਤੇ ਦੂਜਾ ਸਰਕਾਰੀ ਡਿਗਰੀ ਕਾਲਜ ਬੰਗਾ (ਐਸ.ਬੀ.ਐਸ. ਨਗਰ) ਦੇ ਪਿੰਡ ਸਰਹਾਲਾ ਰਾਣੂੰਆਂ ਵਿਖੇ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI