Bank Recruitment 202- ਇਸ ਬੈਂਕ ਵਿਚ ਨਿਕਲੀਆਂ ਨੌਕਰੀਆਂ, ਬਿਨਾਂ ਲਿਖਤੀ ਪ੍ਰੀਖਿਆ ਭਰਤੀ
Canara Bank Recruitment 2024: ਜੇਕਰ ਤੁਸੀਂ ਬੈਂਕ ਦੀ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਤੁਹਾਡੇ ਲਈ ਵਧੀਆ ਮੌਕਾ ਹੈ। ਇਸ ਲਈ ਕੇਨਰਾ ਬੈਂਕ ਨੇ ਗ੍ਰੈਜੂਏਟ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਭਰਤੀ ਕੱਢੀ ਹੈ।
Canara Bank Recruitment 2024: ਜੇਕਰ ਤੁਸੀਂ ਬੈਂਕ ਦੀ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਤੁਹਾਡੇ ਲਈ ਵਧੀਆ ਮੌਕਾ ਹੈ। ਇਸ ਲਈ ਕੇਨਰਾ ਬੈਂਕ ਨੇ ਗ੍ਰੈਜੂਏਟ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਭਰਤੀ ਕੱਢੀ ਹੈ।
ਦਿਲਚਸਪੀ ਰੱਖਣ ਵਾਲੇ ਉਮੀਦਵਾਰ, ਜੋ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣ ਦੇ ਯੋਗ ਹਨ, ਉਹ ਕੇਨਰਾ ਬੈਂਕ ਦੀ ਅਧਿਕਾਰਤ ਵੈੱਬਸਾਈਟ canarabank.com ਉਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 4 ਅਕਤੂਬਰ ਹੈ।
ਕੇਨਰਾ ਬੈਂਕ ਦੀ ਇਸ ਭਰਤੀ ਰਾਹੀਂ ਕੁੱਲ 3000 ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਜੇਕਰ ਤੁਹਾਡੇ ਕੋਲ ਵੀ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾ ਹੈ, ਤਾਂ ਉਹ 21 ਸਤੰਬਰ ਤੋਂ ਅਪਲਾਈ ਕਰ ਸਕਦੇ ਹਨ। ਨਾਲ ਹੀ, ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਤੋਂ ਪਹਿਲਾਂ ਉਮੀਦਵਾਰਾਂ ਨੂੰ ਹੇਠਾਂ ਦਿੱਤੀਆਂ ਗੱਲਾਂ ਨੂੰ ਧਿਆਨ ਨਾਲ ਪੜ੍ਹ ਲੈਣਾ ਚਾਹੀਦਾ ਹੈ।
ਕੌਣ ਕਰ ਸਕਦਾ ਹੈ ਕੇਨਰਾ ਅਪਲਾਈ
ਜੋ ਉਮੀਦਵਾਰ ਕੇਨਰਾ ਬੈਂਕ ਦੀ ਇਸ ਭਰਤੀ ਲਈ ਅਪਲਾਈ ਕਰਨ ਬਾਰੇ ਸੋਚ ਰਹੇ ਹਨ, ਉਨ੍ਹਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ।
ਫਾਰਮ ਭਰਨ ਦੀ ਉਮਰ ਹੱਦ
ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਜੋ ਵੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਰਿਹਾ ਹੈ, ਉਸ ਦੀ ਘੱਟੋ-ਘੱਟ ਉਮਰ ਸੀਮਾ 20 ਸਾਲ ਅਤੇ ਵੱਧ ਤੋਂ ਵੱਧ ਉਮਰ ਸੀਮਾ 28 ਸਾਲ ਹੋਣੀ ਚਾਹੀਦੀ ਹੈ।
ਚੋਣ ਹੋਣ ‘ਤੇ ਇੰਨੀ ਮਿਲੇਗੀ ਤਨਖਾਹ
ਕੇਨਰਾ ਬੈਂਕ ਭਰਤੀ 2024 ਦੀ ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ ਇਸ ਅਹੁਦੇ ਲਈ ਚੁਣੇ ਜਾਣ ਵਾਲੇ ਕਿਸੇ ਵੀ ਉਮੀਦਵਾਰ ਨੂੰ ਵਜ਼ੀਫੇ ਵਜੋਂ 15000 ਰੁਪਏ ਮਹੀਨਾਵਾਰ ਅਦਾ ਕੀਤਾ ਜਾਵੇਗਾ।
ਕੇਨਰਾ ਬੈਂਕ ਵਿੱਚ ਫਾਰਮ ਭਰਨ ਲਈ ਅਦਾ ਕਰਨੀ ਪਵੇਗੀ ਫੀਸ
ਕੇਨਰਾ ਬੈਂਕ ਦੀ ਇਸ ਭਰਤੀ ਲਈ ਬਿਨੈ ਕਰਨ ਵਾਲੇ ਅਤੇ SC/ST/PWBD ਸ਼੍ਰੇਣੀ ਨਾਲ ਸਬੰਧਤ ਉਮੀਦਵਾਰਾਂ ਨੂੰ ਅਰਜ਼ੀ ਫੀਸ ਦਾ ਭੁਗਤਾਨ ਕਰਨ ਤੋਂ ਛੋਟ ਦਿੱਤੀ ਗਈ ਹੈ। ਜਦਕਿ ਬਾਕੀ ਸਾਰਿਆਂ ਨੂੰ 500 ਰੁਪਏ ਦੇਣੇ ਹੋਣਗੇ।
ਐਪਲੀਕੇਸ਼ਨ ਫੀਸ ਦਾ ਭੁਗਤਾਨ ਡੈਬਿਟ ਕਾਰਡ (ਰੁਪੇ, ਵੀਜ਼ਾ, ਮਾਸਟਰਕਾਰਡ, ਮੇਸਟ੍ਰੋ), ਕ੍ਰੈਡਿਟ ਕਾਰਡ, ਇੰਟਰਨੈਟ ਬੈਂਕਿੰਗ, IMPS, ਕੈਸ਼ ਕਾਰਡ ਅਤੇ ਮੋਬਾਈਲ ਵਾਲਿਟ ਦੀ ਵਰਤੋਂ ਕਰਕੇ ਕੀਤਾ ਜਾ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
Education Loan Information:
Calculate Education Loan EMI