CBSE Board Exam Date 2023-24 : 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਤਾਰੀਖ ਦਾ ਐਲਾਨ, ਇਸ ਦਿਨ ਤੋਂ ਸ਼ੁਰੂ ਹੋਵੇਗੀ ਪ੍ਰੀਖਿਆ
CBSE Board Exam Date 2023-24 : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਕਾਦਮਿਕ ਸਾਲ 2023-24 ਲਈ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
CBSE Board Exam Date 2023-24 : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਕਾਦਮਿਕ ਸਾਲ 2023-24 ਲਈ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। CBSE 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ 15 ਫਰਵਰੀ 2024 ਨੂੰ ਕਰਵਾਈ ਜਾਵੇਗੀ। ਇਸਦੀ ਘੋਸ਼ਣਾ CBSE ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਸਨਯਮ ਭਾਰਦਵਾਜ ਨੇ ਕੀਤੀ ਹੈ। ਸੀਬੀਐਸਈ ਨੇ ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਵਿੱਚ ਕਿਹਾ, 'ਬੋਰਡ ਨੇ 2024 ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ ਕਰਵਾਉਣ ਦਾ ਫੈਸਲਾ ਕੀਤਾ ਹੈ।'
#cbse board exam schedule for 2023-24 has been announced and gives ample time to schools and students to plan - #drjawaharsurisetti #boardexams #schools #teachers #schoolstudents pic.twitter.com/24zH6KdObe
— Dr Jawahar Surisetti (@jawahar4) July 14, 2023
ਇਸੇ ਲਈ ਪ੍ਰੀਖਿਆ ਦੇ ਪ੍ਰੋਗਰਾਮ ਦਾ ਐਲਾਨ ਜਲਦੀ ਕਰ ਦਿੱਤਾ ਗਿਆ। ਸਿੱਖਿਆ ਮੰਤਰਾਲੇ ਨੇ ਅਕਾਦਮਿਕ ਕੈਲੰਡਰ ਦਾ ਤਾਲਮੇਲ ਬਣਾਉਣ ਅਤੇ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਇਮਤਿਹਾਨ ਦੇ ਕਾਰਜਕ੍ਰਮ ਦੀ ਘੋਸ਼ਣਾ ਬਹੁਤ ਪਹਿਲਾਂ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਾਲ 12ਵੀਂ ਜਮਾਤ ਵਿੱਚ 1,12,838 (1.12 ਲੱਖ) ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ 22,622 ਉਮੀਦਵਾਰਾਂ ਨੇ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਦੌਰਾਨ, 10ਵੀਂ ਜਮਾਤ ਦੇ 1,95,799 (1.95 ਲੱਖ) ਉਮੀਦਵਾਰਾਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਦੋਂ ਕਿ 44,297 ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਹੋਰ ਪੜ੍ਹੋ : Bird flu: ਇਨਸਾਨਾਂ ਵਿੱਚ ਆਸਾਨੀ ਨਾਲ ਫੈਲ ਸਕਦਾ ਬਰਡ ਫਲੂ , WHO ਨੇ ਜਾਰੀ ਕੀਤੀ ਇਹ ਵੱਡੀ ਚੇਤਾਵਨੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI