ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) 10 ਵੀਂ ਅਤੇ 12 ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਜਾਰੀ ਨਹੀਂ ਕੀਤੀ ਜਾਵੇਗੀ। ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਤਰੀਕ ਸੋਮਵਾਰ (18 ਮਈ) ਨੂੰ ਜਾਰੀ ਕੀਤੀ ਜਾਵੇਗੀ।


ਉਨ੍ਹਾਂ ਕਿਹਾ, ‘ਸੀਬੀਐਸਈ ਬੋਰਡ ਪ੍ਰੀਖਿਆਵਾਂ ਦੀ ਤਰੀਕ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਕੁਝ ਹੋਰ ਤਕਨੀਕੀ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਰਿਹਾ ਹੈ, ਜਿਸ ਕਾਰਨ ਅੱਜ ਸ਼ਾਮ 5 ਵਜੇ ਹੋਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਦੀ ਡੇਟ ਸ਼ੀਟ ਦਾ ਐਲਾਨ ਸੋਮਵਾਰ (18 ਮਈ ) ਨੂੰ ਕੀਤਾ ਜਾਵੇਗਾ।



ਜ਼ਿਕਰਯੋਗ ਹੈ ਕਿ ਸੀਬੀਐਸਈ 10ਵੀਂ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ (ਸੀਬੀਐਸਈ 10ਵੀਂ 12ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ 2020) ਵਿਚਕਾਰ ਹੋਣੀਆਂ ਹਨ। ਅੱਜ ਇਹ ਪਤਾ ਲੱਗਣਾ ਸੀ ਕਿ ਕਿਹੜਾ ਪੇਪਰ ਕਿਹੜੇ ਦਿਨ ਹੋਵੇਗਾ। ਹੁਣ ਵਿਦਿਆਰਥੀਆਂ ਨੂੰ ਸਮਾਂ ਸਾਰਣੀ ਲਈ 18 ਮਈ ਤੱਕ ਇੰਤਜ਼ਾਰ ਕਰਨਾ ਪਏਗਾ।

ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ

ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ

ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ

ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:

Calculate Education Loan EMI