CBSE Board Exam 2021: ਸੀਬੀਐਸਈ ਬੋਰਡ ਪ੍ਰੀਖਿਆਵਾਂ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੀ ਦੁਪਹਿਰ ਨੂੰ ਸਿੱਖਿਆ ਮੰਤਰੀ ਅਤੇ ਅਧਿਕਾਰੀਆਂ ਨਾਲ ਮੀਟਿੰਗ
CBSE Board Exam 2021 Postponement: ਦੇਸ਼ ਵਿੱਚ ਕੋਵਿਡ-19 ਦੀ ਦੂਜੀ ਲਹਿਰ ਵਿੱਚ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮਹਾਰਾਸ਼ਟਰ ਰਾਜ ਵਿੱਚ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਅੱਜ ਦੁਪਹਿਰ 12 ਵਜੇ ਸੀਬੀਐਸਈ ਬੋਰਡ ਦੀ ਪ੍ਰੀਖਿਆ ਦੇ ਸਬੰਧੀ ਇੱਕ ਅਹਿਮ ਬੈਠਕ ਕਰਨਗੇ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ। ਦਰਅਸਲ, ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਈ ਵਿੱਚ 10ਵੀਂ ਅਤੇ 12ਵੀਂ ਜਮਾਤ ਦੀਆਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਕੁੰਭ ’ਚ ਮਾਂ ਗੰਗਾ ਦੀ ਕ੍ਰਿਪਾ ਨਾਲ ਨਹੀਂ ਫੈਲੇਗਾ ਕੋਰੋਨਾ...! ਬੀਜੇਪੀ ਦੇ ਮੁੱਖ ਮੰਤਰੀ ਦਾ ਬੇਤੁਕਾ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI