CBSE Board Exam: ਸੀਬੀਐਸਈ ਨੇ ਬੋਰਡ ਦੀ ਪ੍ਰੀਖਿਆ ਨਹੀਂ ਕੀਤੀ ਮੁਲਤਵੀ, ਫੇਕ ਨੋਟਿਸ ਵਾਇਰਲ
CBSE Alert: ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸੀਬੀਐਸਈ ਨੇ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
CBSE fake notice viral: ਕਿਸਾਨ ਅੰਦੋਲਨ ਇੱਕ ਵਾਰ ਫਿਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਹਰ ਪਾਸੇ ਪੁਲਿਸ ਦਾ ਸਖ਼ਤ ਪਹਿਰਾ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਰਾਜਧਾਨੀ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਪਰ ਇਸ ਦੌਰਾਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤੇ ਜਾਣ ਦੀ ਖ਼ਬਰ ਬਹੁਤ ਤੇਜ਼ੀ ਨਾਲ ਫੈਲ (news of the postponement of the exams spread very quickly) ਰਹੀ ਹੈ। ਜਿਸ ਬਾਰੇ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕੁਝ ਨਹੀਂ ਹੈ। ਪ੍ਰੀਖਿਆਵਾਂ ਆਪਣੇ ਨਿਰਧਾਰਿਤ ਸਮੇਂ 'ਤੇ ਹੀ ਹੋਣਗੀਆਂ।
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਕਿਹਾ ਹੈ ਕਿ ਕੋਈ ਪ੍ਰੀਖਿਆਵਾਂ ਮੁਲਤਵੀ ਨਹੀਂ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ 'ਤੇ ਇਕ ਨੋਟਿਸ ਵਾਇਰਲ ਹੋ ਰਿਹਾ ਹੈ ਜੋ ਫਰਜ਼ੀ ਹੈ ਅਤੇ ਭੰਬਲਭੂਸਾ ਪੈਦਾ ਕਰ ਰਿਹਾ ਹੈ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਜਿਹੇ ਨੋਟਿਸਾਂ 'ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ।
#CBSE FACT CHECK!
— CBSE HQ (@cbseindia29) February 16, 2024
Beware! The following letter under circulation is FAKE and misleading. The board has not taken any such decision. pic.twitter.com/30CKR3VffO
ਵਾਇਰਲ ਨੋਟਿਸ ਜਾਅਲੀ
ਦਰਅਸਲ, ਫਰਜ਼ੀ ਨੋਟਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੀਬੀਐਸਈ ਨੇ 2024 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਕਿਸਾਨ ਅੰਦੋਲਨ ਨੂੰ ਲੈ ਕੇ ਲਿਆ ਗਿਆ ਹੈ। ਪਰ ਸੀਬੀਐਸਈ ਬੋਰਡ ਨੇ ਇਸ ਨੋਟਿਸ ਨੂੰ ਫਰਜ਼ੀ ਦੱਸਿਆ ਹੈ। ਬੋਰਡ ਵੱਲੋਂ ਕਿਹਾ ਗਿਆ ਹੈ ਕਿ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਇਸ ਨੋਟਿਸ ਵਿੱਚ ਪ੍ਰੀਖਿਆ ਕੇਂਦਰ ਬਦਲਣ ਦੀ ਬੇਨਤੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪਰ ਬੋਰਡ ਨੇ ਵਾਇਰਲ ਹੋ ਰਹੇ ਨੋਟਿਸ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੰਦਿਆਂ ਕਿਹਾ ਕਿ ਇਹ ਨੋਟਿਸ ਪੂਰੀ ਤਰ੍ਹਾਂ ਫਰਜ਼ੀ ਹੈ। ਬੋਰਡ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI