ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ(CBSE) 10ਵੀਂ ਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਤੇ ਫੈਸਲਾ ਅੱਜ ਆ ਸਕਦਾ ਹੈ। ਸੁਪਰੀਮ ਕੋਰਟ ਅੱਜ ਦੁਪਹਿਰ 2 ਵਜੇ ਤੱਕ ਦਾਇਰ ਪਟੀਸ਼ਨਾਂ ਤੇ ਸੁਣਵਾਈ ਕਰ ਸਕਦਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਇਸ ਮੁੱਦੇ ਤੇ ਸੁਣਵਾਈ ਹੋਈ ਸੀ ਜਿਸ ਵਿੱਚ ਸੀਬੀਐਸਈ ਨੇ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਸੀ।ਇਸ ਲਈ ਅਦਾਲਤ ਨੇ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਸੀ। ਸੀਬੀਐਸਈ ਅੱਜ ਅਦਾਲਤ 'ਚ ਪ੍ਰੀਖਿਆਂ ਸਬੰਧੀ ਆਪਣਾ ਪੱਖ ਰੱਖੇਗਾ।

ਬੋਰਡ ਵਿਕਲਪਕ ਵਿਧੀ ਅਪਣਾ ਸਕਦਾ
ਜੇ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਜਾਂਦੀਆਂ ਹਨ, ਤਾਂ ਬੋਰਡ ਵਿਸ਼ੇਸ਼ ਮਾਰਕਿੰਗ ਸਕੀਮ ਦੇ ਅਧਾਰ ਤੇ ਵਿਦਿਆਰਥੀਆਂ ਨੂੰ ਪਾਸ ਕਰ ਸਕਦਾ ਹੈ। ਹਾਲਾਂਕਿ, ਵਿਦਿਆਰਥੀ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਲਈ ਬਾਅਦ ਵਿੱਚ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ 1 ਜੁਲਾਈ ਤੋਂ 15 ਜੁਲਾਈ ਤੱਕ ਸੀਬੀਐਸਈ ਦੀ ਪ੍ਰੀਖਿਆ ਕਰਵਾਉਣਾ ਸੰਭਵ ਨਹੀਂ ਹੈ। ਕੋਈ ਵੀ ਹੋਰ ਦੇਰੀ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਿੱਚ ਰੁਕਾਵਟ ਪਾ ਸਕਦੀ ਹੈ।

ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ

ਕੁੱਲ 29 ਵਿਸ਼ਿਆਂ ਦੀ ਪ੍ਰੀਖਿਆ ਹੋਣੀ ਹੈ। ਇਨ੍ਹਾਂ ਵਿਚੋਂ 6 ਵਿਸ਼ੇਆਂ ਦੀਆਂ ਪ੍ਰੀਖਿਆਵਾਂ ਉੱਤਰ-ਪੂਰਬੀ ਦਿੱਲੀ ਵਿੱਚ 10 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੋਣੀਆਂ ਹਨ। ਉਨ੍ਹਾਂ ਨੂੰ ਦਿੱਲੀ ਵਿੱਚ ਹੋਏ ਦੰਗਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਮਾਪਿਆਂ ਦੇ ਇੱਕ ਸਮੂਹ ਨੇ ਸੀਬੀਐਸਈ ਦੀ ਪ੍ਰੀਖਿਆ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਹ ਸੁਣਦਿਆਂ ਅਦਾਲਤ ਨੇ ਬੋਰਡ ਨੂੰ ਪ੍ਰੀਖਿਆ ਰੱਦ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI