ਦੱਸ ਦੇਈਏ ਕਿ ਸੀਬੀਐਸਈ ਬੋਰਡ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸਿੱਖਿਆ ਮੰਤਰੀ ਇਸ ਇੰਤਜ਼ਾਰ ਨੂੰ ਖ਼ਤਮ ਕਰਦਿਆਂ ਭਲਕੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰਨਗੇ। ਸੀਬੀਐਸਈ ਬੋਰਡ ਨੇ ਕਿਹਾ ਹੈ ਕਿ ਇਮਤਿਹਾਨ ਸਿਰਫ ਲਿਖਤੀ ਮਾਧਿਅਮ ਰਾਹੀਂ ਹੋਣਗੇ।
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨਿਸ਼ਾਂਕ ਨੇ ਟਵੀਟ ਕੀਤਾ ਸੀ ਕਿ ਉਹ 31 ਦਸੰਬਰ ਨੂੰ ਐਲਾਨ ਕਰਨਗੇ, ਜਦੋਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦਸੰਬਰ 2021 ਵਿੱਚ ਹੋਣਗੀਆਂ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਕੋਰੋਨਾ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਅਗਲੇ ਸਾਲ ਫਰਵਰੀ ਤੱਕ ਨਹੀਂ ਲਈਆਂ ਜਾਣਗੀਆਂ। ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਜਲਦੀ ਹੀ ਵਿਚਾਰ ਵਟਾਂਦਰੇ ਕੀਤੇ ਜਾਣਗੇ ਤੇ ਇਹ ਪ੍ਰੀਖਿਆਵਾਂ ਫਰਵਰੀ ਤੋਂ ਬਾਅਦ ਹੀ ਲਈਆਂ ਜਾਣਗੀਆਂ। ਨਿਸ਼ਾਂਕ ਨੇ ਇਹ ਗੱਲ ਡਿਜੀਟਲ ਮਾਧਿਅਮ ਰਾਹੀਂ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਹੀ।
ਆਨਲਾਈਨ ਨਹੀਂ ਹੋਣਗੇ ਇਮਤਿਹਾਨ
ਦੂਜੇ ਪਾਸੇ ਸੀਬੀਐਸਈ ਬੋਰਡ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਮਾਧਿਅਮ ਬਾਰੇ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕਰਦਿਆਂ ਪ੍ਰੀਖਿਆਵਾਂ ਸਿਰਫ ਲਿਖਤੀ ਮਾਧਿਅਮ ਰਾਹੀਂ ਹੀ ਹੋਣਗੀਆਂ। ਫਿਲਹਾਲ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਕੋਈ ਵਿਚਾਰ ਨਹੀਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI