CBSE Board Exam 2022: CBSE ਬੋਰਡ ਦੀਆਂ ਟਰਮ-1 ਦੀਆਂ ਪ੍ਰੀਖਿਆਵਾਂ ਅੱਜ ਯਾਨੀ 16 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਅੱਜ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਹੈ ਜਦਕਿ 10ਵੀਂ ਦੀਆਂ ਪ੍ਰੀਖਿਆਵਾਂ 17 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹ ਪ੍ਰੀਖਿਆਵਾਂ ਆਫਲਾਈਨ ਮੋਡ ਵਿੱਚ ਕਰਵਾਈਆਂ ਜਾਣਗੀਆਂ, ਜਿਸ ਵਿੱਚ OMR ਸ਼ੀਟ ਦੀ ਵਰਤੋਂ ਕੀਤੀ ਜਾਵੇਗੀ। ਇਸ ਵਿੱਚ ਸਿਰਫ਼ ਔਬਜੈਕਟਿਵ ਟਾਈਪ ਸਵਾਲ ਪੁੱਛੇ ਜਾਣਗੇ। ਅੱਜ 12ਵੀਂ ਜਮਾਤ ਦੇ ਐਂਟਰਪ੍ਰੇਨਿਓਰਸ਼ਿਪ ਅਤੇ ਬਿਊਟੀ ਤੇ ਵੇਲਨੇਸ ਵਿਸ਼ਿਆਂ ਲਈ ਪ੍ਰੀਖਿਆਵਾਂ ਹੋਣਗੀਆਂ। ਪ੍ਰੀਖਿਆ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ। ਬੋਰਡ ਨੇ ਆਪਣੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਪ੍ਰੀਖਿਆ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਨਿਰਦੇਸ਼ ਵੀ ਜਾਰੀ ਕੀਤੇ ਹਨ।


CBSE Term-1 Exams 2022 ਲਈ ਦਿਸ਼ਾ-ਨਿਰਦੇਸ਼


CBSE ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਮਾਸਕ ਪਹਿਨਣਾ ਲਾਜ਼ਮੀ ਹੈ। ਪ੍ਰੀਖਿਆ ਹਾਲ ਵਿੱਚ ਐਡਮਿਟ ਕਾਰਡ ਲਿਆਉਣਾ ਜ਼ਰੂਰੀ ਹੈ, ਐਡਮਿਟ ਕਾਰਡ ਤੋਂ ਬਿਨਾਂ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋ ਸਕੇਗਾ। ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ 1 ਘੰਟਾ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚਣ ਲਈ ਕਿਹਾ ਗਿਆ ਹੈ।


ਇਸ ਵਾਰ ਵਿਦਿਆਰਥੀਆਂ ਕੋਲ ਪ੍ਰਸ਼ਨ ਪੱਤਰ ਪੜ੍ਹਨ ਲਈ 15 ਨਹੀਂ ਸਗੋਂ 20 ਮਿੰਟ ਹੋਣਗੇ। ਵਿਦਿਆਰਥੀਆਂ ਨੂੰ ਖੰਘ, ਜ਼ੁਕਾਮ ਜਾਂ ਬੁਖਾਰ ਦੇ ਲੱਛਣ ਹੋਣ 'ਤੇ ਤੁਰੰਤ ਸਕੂਲ ਪ੍ਰਸ਼ਾਸਨ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ OMR ਸ਼ੀਟ ਵਿੱਚ ਜਾਣਕਾਰੀ ਭਰਨ ਵੇਲੇ ਵਧੇਰੇ ਸਾਵਧਾਨ ਰਹਿਣ ਅਤੇ ਸ਼ੀਟ ਵਿੱਚ ਭਰੀ ਗਈ ਸਾਰੀ ਜਾਣਕਾਰੀ ਸਹੀ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।


ਜਾਣੋ ਕਿੱਥੇ ਦੇਖੋ ਡੇਟਾਸ਼ੀਟ?


ਦੱਸ ਦੇਈਏ ਕਿ ਜੇਕਰ ਕੋਈ ਵਿਦਿਆਰਥੀ ਡੇਟਸ਼ੀਟ ਨੂੰ ਮੁੜ ਵੇਖਣਾ ਚਾਹੁੰਦਾ ਹੈ, ਤਾਂ ਉਹ CBSE ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾ ਕੇ ਇਸ ਨੂੰ ਚੈੱਕ ਕਰ ਸਕਦਾ ਹੈ, ਇੱਥੇ ਪ੍ਰੀਖਿਆ ਦੀ ਪੂਰੀ ਡੇਟਸ਼ੀਟ ਉਪਲਬਧ ਹੈ। 10ਵੀਂ ਜਮਾਤ ਦੀ ਪਹਿਲੀ ਪ੍ਰੀਖਿਆ ਪੇਂਟਿੰਗ ਵਿਸ਼ੇ ਲਈ 17 ਨਵੰਬਰ ਨੂੰ ਹੋਵੇਗੀ।


ਇਹ ਵੀ ਪੜ੍ਹੋ: Petrol-Diesel Price on 16th November 2021: IOCL ਨੇ ਜਾਰੀ ਕੀਤੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ, ਜਾਣੋ ਆਪਣੇ ਸ਼ਹਿਰ ਤੇਲ ਦੀਆਂ ਕੀਮਤਾਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904


Education Loan Information:

Calculate Education Loan EMI