CBSE Board Exam 2024: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ ਨਵੇਂ ਸਾਲ ਦੇ ਪਹਿਲੇ ਹੀ ਦਿਨ ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਲਈ ਮਨੋਵਿਗਿਆਨਿਕ ਪਰਾਮਰਸ਼ ਪੱਧਤੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸੈਸ਼ਨ 'ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੀਖਿਆ ਦੇ ਤਣਾਅ ਨਾਲ ਨਜਿੱਠਣ ਲਈ ਵੱਖ-ਵੱਖ ਉਪਕਰਨਾਂ ਅਤੇ ਤਕਨੀਕਾਂ ਨਾਲ ਲੈਸ ਕਰਨ ਦੇ ਮਕਸਦ ਨਾਲ ਮਨੋਵਿਗਿਆਨਿਕ ਪਰਾਪਰਸ ਪ੍ਰਦਾਨ ਕੀਤਾ ਜਾਵੇਗਾ।



ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਮਹੀਨੇ ਭਾਵ ਫਰਵਰੀ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਣ ਜਾ ਰਹੀਆਂ ਹਨ। ਜਿਸ ਲਈ ਵਿਦਿਆਰਥੀ ਪੂਰੇ ਜੋਸ਼ ਨਾਲ ਤਿਆਰੀਆਂ 'ਚ ਲੱਗੇ ਹੋਏ ਹਨ। ਹਾਲਾਂਕਿ, ਇਸ ਸਮੇਂ ਦੌਰਾਨ, ਵਿਦਿਆਰਥੀ ਅਕਸਰ ਪ੍ਰੀਖਿਆਵਾਂ ਨੂੰ ਲੈ ਕੇ ਵਾਧੂ ਦਬਾਅ ਬਣਾਉਂਦੇ ਹਨ। ਨਤੀਜੇ ਵਜੋਂ ਉਹ ਤਣਾਅ ਵਿਚ ਰਹਿੰਦੇ ਹਨ। ਜਿਸ ਨਾਲ ਉਨ੍ਹਾਂ ਦੀਆਂ ਤਿਆਰੀਆਂ ਪ੍ਰਭਾਵਿਤ ਹੁੰਦੀਆਂ ਹਨ। ਵਿਦਿਆਰਥੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ, ਸੀਬੀਐਸਈ ਨੇ 1 ਜਨਵਰੀ ਤੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਨੋਵਿਗਿਆਨਕ ਕਾਉਂਸਲਿੰਗ ਦੀ ਸਹੂਲਤ ਸ਼ੁਰੂ ਕੀਤੀ ਹੈ।


ਸੀ.ਬੀ.ਸੀ.ਈ. ਦੁਆਰਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਨੋਵਿਗਿਆਨਕ ਕਾਉਂਸਲਿੰਗ ਮੁਫ਼ਤ ਦਿੱਤੀ ਜਾਵੇਗੀ। ਹੈਲਪਲਾਈਨ ਦੀ ਮਦਦ ਨਾਲ ਵਿਦਿਆਰਥੀ ਪ੍ਰੀਖਿਆ ਦੀ ਤਿਆਰੀ, ਸਮਾਂ ਪ੍ਰਬੰਧਨ ਅਤੇ ਤਣਾਅ ਮੁਕਤ ਹੋਣ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਇਹ ਸਹੂਲਤ ਸੋਮਵਾਰ ਤੋਂ ਸ਼ਨੀਵਾਰ ਸਵੇਰੇ 9:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੈਲਪਲਾਈਨ 'ਤੇ ਉਪਲਬਧ ਹੋਵੇਗੀ।


CBSE ਪ੍ਰੀਖਿਆ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ
ਇਸ ਸਾਲ, CBSE ਨਾਲ ਸਬੰਧਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਕੁੱਲ 65 ਪ੍ਰਿੰਸੀਪਲ, ਸਿਖਲਾਈ ਪ੍ਰਾਪਤ ਕਾਉਂਸਲਰ, ਵਿਸ਼ੇਸ਼ ਅਧਿਆਪਕ ਅਤੇ ਮਨੋਵਿਗਿਆਨੀ ਵਿਦਿਆਰਥੀਆਂ ਦੇ ਪ੍ਰੀਖਿਆ ਨਾਲ ਸਬੰਧਤ ਪ੍ਰਸ਼ਨਾਂ ਦੇ ਉੱਤਰ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਪਹਿਲਾਂ ਹੀ ਪ੍ਰੈਕਟੀਕਲ ਅਤੇ ਥਿਊਰੀ ਪੇਪਰਾਂ ਲਈ ਪ੍ਰੀਖਿਆ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਦੀ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ ਜਦਕਿ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਵੀ ਉਸੇ ਦਿਨ ਸ਼ੁਰੂ ਹੋਣਗੀਆਂ। ਅਜਿਹੇ 'ਚ ਵਿਦਿਆਰਥੀਆਂ ਕੋਲ ਤਿਆਰੀ ਲਈ ਜ਼ਿਆਦਾ ਸਮਾਂ ਨਹੀਂ ਹੁੰਦਾ।


ਜਾਣੋ, ਇਹ ਟੋਲ ਫਰੀ ਨੰਬਰ ਹੈ
ਇਸ ਮੁਫਤ ਮਨੋਵਿਗਿਆਨਕ ਸਲਾਹ ਲਈ, ਸੀਬੀਐਸਈ ਨੇ ਟੋਲ ਫਰੀ ਹੈਲਪਲਾਈਨ ਨੰਬਰ 1800-11-8004 ਜਾਰੀ ਕੀਤਾ ਹੈ। ਜਿਸ 'ਤੇ ਵਿਦਿਆਰਥੀ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9:30 ਤੋਂ ਸ਼ਾਮ 5:30 ਵਜੇ ਤੱਕ ਕਾਲ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਅਤੇ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ www.cbse.gov.in 'ਤੇ ਇਸ ਸਬੰਧ ਵਿੱਚ ਇੱਕ ਪੋਡਕਾਸਟ ਵੀ ਸੁਣਿਆ ਜਾ ਸਕਦਾ ਹੈ।


 


Education Loan Information:

Calculate Education Loan EMI