ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਵਿਦਿਆਰਥੀਆਂ ਵਿੱਚ ਕ੍ਰਿਟੀਕਲ ਥਿੰਗਕਿੰਗ ਤੇ ਸਮੱਸਿਆ ਸੋਲਵ ਕਰਨ ਦੀ ਯੋਗਤਾ ਨੂੰ ਉਤਸ਼ਾਹਤ ਕਰਨ ਲਈ ਗਣਿਤ ਵਿਸ਼ੇ 'ਤੇ ਪ੍ਰੈਕਟਿਸ ਬੁੱਕ ਲਾਂਚ ਕੀਤੀ ਹੈ। ਇਸ ਕਿਤਾਬ ਦਾ ਨਾਂ 'Mathematical Literacy: Practice Book For Student' ਹੈ। ਇਹ ਵਰਕ ਬੁੱਕ 7ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਮ ਕਲਾਸਾਂ ਦੇ ਮੁੜ ਸ਼ੁਰੂ ਹੋਣ ਤੱਕ ਗਣਿਤ ਦੀਆਂ ਮੁਸ਼ਕਲਾਂ ਨੂੰ ਅਸਾਨੀ ਨਾਲ ਹੱਲ ਕਰਨ ਵਿੱਚ ਮਦਦ ਕਰੇਗੀ।

ਇਸ ਦੇ ਨਾਲ ਹੀ ਇਸ ਗਣਿਤ ਵਰਕਬੁੱਕ ਬਾਰੇ ਸੀਬੀਐਸਈ ਨੇ ਇੱਕ ਬਿਆਨ 'ਚ ਕਿਹਾ ਕਿ ਇਹ ਇੱਕ ਗਣਿਤ ਦੀ ਵਰਕਬੁੱਕ ਹੈ, ਜਿਸ ਨੂੰ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਵਿਦਿਆਰਥੀ ਅਧਿਆਪਕਾਂ ਜਾਂ ਮਾਪਿਆਂ ਦੀ ਮਦਦ ਤੋਂ ਬਗੈਰ ਗਣਿਤ ਦੀਆਂ ਸਮੱਸਿਆਵਾਂ ਸਿੱਖ ਸਕਦੇ ਹਨ ਤੇ ਹੱਲ ਕਰਨ ਦੇ ਯੋਗ ਹੋਣਗੇ।

ਸੀਬੀਐਸਈ ਦੀ ਇਹ ਗਣਿਤ ਅਭਿਆਸ ਕਿਤਾਬ ਸੀਬੀਐਸਈ ਦੀ ਵੈਬਸਾਈਟ ਅਤੇ DIKSHA ਪਲੇਟਫਾਰਮ 'ਤੇ ਵੀ ਉਪਲਬਧ ਹੈ। ਇਹ ਵਰਕਬੁੱਕ ਸਿੱਖਿਆ ਮੰਤਰਾਲੇ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਹੈ।


ਸਿੱਖਿਆ ਮੰਤਰਾਲੇ ਨੇ ਇਸ ਵਰਕਬੁੱਕ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਾਂਚ ਕਰਨ ਦਾ ਐਲਾਨ ਕੀਤਾ ਹੈ। ਮੰਤਰਾਲੇ ਨੇ ਲਿਖਿਆ, "ਸੀਬੀਐਸਈ ਨੇ ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਲਈ ਗਣਿਤ ਅਭਿਆਸ ਕਿਤਾਬ ਦੀ ਸ਼ੁਰੂਆਤ ਕੀਤੀ ਹੈ। 7ਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਇਸ ਕਿਤਾਬ ਦੀ ਵਰਤੋਂ ਮਨੋਰੰਜਕ ਤੇ ਦਿਲਚਸਪ ਢੰਗ ਨਾਲ ਸਿੱਖਣ ਲਈ ਕਰ ਸਕਦੇ ਹਨ।"

ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:

Calculate Education Loan EMI