ਨਵੀਂ ਦਿੱਲੀ: ਸੈਕੰਡਰੀ ਸਿੱਖਿਆ ਬੋਰਡ (CBSE) ਇੱਕ ਵਾਰ ਫਿਰ 10ਵੀਂ ਤੇ 12ਵੀਂ ਦੇ ਸਿਲੇਬਸ ਨੂੰ ਘੱਟ ਕਰਨ ਦੀ ਸੋਚ ਰਿਹਾ ਹੈ। ਸੀਬੀਐਸਈ ਮੁਤਾਬਕ 10ਵੀਂ ਤੇ 12ਵੀਂ ਦੇ ਸਿਲੇਬਸ ਵਿੱਚ ਫਿਰ ਤੋਂ 20 ਪ੍ਰਤੀਸ਼ਤ ਕਟੌਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਸੀਬੀਐਸਈ ਨੇ ਜੁਲਾਈ ਮਹੀਨੇ ਵਿੱਚ 10ਵੀਂ ਤੇ 12ਵੀਂ ਜਮਾਤ ਦੇ ਸਿਲੇਬਸ ਵਿੱਚ 30 ਪ੍ਰਤੀਸ਼ਤ ਦੀ ਕਟੌਤੀ ਕੀਤੀ ਸੀ।


ਕੋਰੋਨਾਵਾਇਰਸ ਹੈ ਅਸਲ ਕਾਰਨ:

ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਸਕੂਲ ਨਾ ਖੋਲ੍ਹਣ ਕਾਰਨ ਕੀਤਾ ਜਾ ਰਿਹਾ ਹੈ। ਇਹ ਉਮੀਦ ਕੀਤੀ ਜਾ ਰਹੀ ਸੀ ਕਿ ਸਕੂਲ ਸਤੰਬਰ ਤੱਕ ਖੁੱਲ੍ਹ ਜਾਣਗੇ, ਪਰ ਅਕਤੂਬਰ ਵਿੱਚ ਇਸ ਦੇ ਖੁੱਲ੍ਹਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ।

ਉਨ੍ਹਾਂ ਕਿਹਾ ਕਿ ਹੁਣ ਤਕ ਆਨਲਾਈਨ ਕਲਾਸਾਂ ਵੀ ਨਿਯਮਿਤ ਤੌਰ ‘ਤੇ ਨਹੀਂ ਚੱਲ ਰਹੀਆਂ। ਅਜਿਹੀ ਸਥਿਤੀ ਵਿੱਚ ਬੋਰਡ ਦੇ ਪ੍ਰੀਖਿਆਰਥੀਆਂ ਨੂੰ ਮਾਨਸਿਕ ਤਣਾਅ ਨਹੀਂ ਹੋਣਾ ਚਾਹੀਦਾ। ਇਸੇ ਲਈ ਬੋਰਡ ਪ੍ਰੀਖਿਆਵਾਂ ਦੇ ਸਿਲੇਬਸ ਨੂੰ ਘੱਟ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਸ ‘ਤੇ ਇੱਕ ਕਰਾਰ ਵੀ ਹੋ ਗਿਆ ਹੈ।

ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ

ਵੱਡੀ ਗਿਣਤੀ ਵਿੱਚ ਵਿਦਿਆਰਥੀ ਐਨਲਾਈਨ ਕਲਾਸਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ:

ਸਾਰੇ ਦੇਸ਼ ਵਿੱਚ ਬਹੁਤ ਸਾਰੇ ਵਿਦਿਆਰਥੀ ਹਨ ਜੋ ਆਨਲਾਈਨ ਕਲਾਸਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ। ਯਾਨੀ ਉਨ੍ਹਾਂ ਦੀ ਸਿੱਖਿਆ ਪ੍ਰਭਾਵਿਤ ਹੋ ਗਈ ਹੈ ਤੇ ਉਹ ਸਕੂਲ ਨਹੀਂ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਸਕੂਲਾਂ ਨੂੰ ਨਹੀਂ ਪਤਾ ਕਿ ਵਿਦਿਆਰਥੀ ਬੋਰਡ ਦੀ ਪ੍ਰੀਖਿਆ ਲਈ ਕਿਸ ਤਰ੍ਹਾਂ ਤਿਆਰੀ ਕਰ ਰਹੇ ਹਨ। ਨਾ ਤਾਂ ਉਨ੍ਹਾਂ ਦਾ ਹਫਤਾਵਾਰੀ ਟੈਸਟ ਲਿਆ ਜਾ ਰਿਹਾ ਹੈ ਤੇ ਨਾ ਹੀ ਮਾਸਿਕ ਟੈਸਟ ਲਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਕੂਲ ਇਹ ਵੀ ਨਹੀਂ ਜਾਣ ਪਾ ਰਹੇ ਹਨ ਕਿ ਕਿਹੜੇ ਵਿਦਿਆਰਥੀ ਸਹੀ ਢੰਗ ਨਾਲ ਕਿਸ ਵਿਸ਼ੇ ਲਈ ਤਿਆਰੀ ਨਹੀਂ ਕਰ ਪਾ ਰਹੇ।

NTA NEET UG result: ਐਨਟੀਏ ਨੀਟ ਨਤੀਜਾ ਅੱਜ ਹੋ ਸਕਦਾ ਜਾਰੀ, ntaneet.nic ਤੋਂ ਕਰੋ ਚੈੱਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:

Calculate Education Loan EMI