ਖ਼ਾਸਕਰ ਇਨ੍ਹਾਂ ਸਕੂਲਾਂ ਲਈ, ਬੋਰਡ ਨੇ ਆਪਣੀ ਗੱਲ ਦੁਹਰਾਈ ਹੈ ਤੇ ਇਹ ਵੀ ਕਿਹਾ ਹੈ ਕਿ ਹਾਈਕੋਰਟ ਵਿੱਚ ਚੱਲ ਰਹੇ ਕੇਸ ਦਾ ਇਸ ਫੈਸਲੇ ਨਾਲ ਕੋਈ ਲੈਣਾ ਦੇਣਾ ਨਹੀਂ। ਉਹ ਪਹਿਲਾਂ ਵਾਂਗ 9ਵੀਂ ਤੇ 11ਵੀਂ ਜਮਾਤ ਦੇ ਫੇਲ੍ਹ ਬੱਚਿਆਂ ਨੂੰ ਆਪਣੇ ਨਤੀਜਿਆਂ ਵਿੱਚ ਸੁਧਾਰ ਕਰਨ ਲਈ ਇੱਕ ਹੋਰ ਮੌਕਾ ਦੇ ਸਕਦੇ ਹਨ।
ਆਨਲਾਈਨ ਜਾਂ ਆਫਲਾਈਨ, ਪ੍ਰੀਖਿਆਵਾਂ ਕਰੋਣ
9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਲਈ ਸੁਧਾਰ ਪ੍ਰੀਖਿਆ ਕਰਵਾਉਣ ਦੀਆਂ ਹਦਾਇਤਾਂ ਤੋਂ ਇਲਾਵਾ, ਬੋਰਡ ਨੇ ਇਹ ਵੀ ਕਿਹਾ ਹੈ ਕਿ ਸਕੂਲ ਇਹ ਪ੍ਰੀਖਿਆਵਾਂ ਆਨਲਾਈਨ ਜਾਂ ਆਫਲਾਈਨ ਵੀ ਕਰਵਾ ਸਕਦੇ ਹਨ। ਇਸ ਸਬੰਧੀ ਅੰਤਿਮ ਫੈਸਲਾ ਸਕੂਲ ਕਰੇਗਾ।
ਭਾਵੇਂ ਉਹ ਇਨ੍ਹਾਂ ਦੋਹਾਂ ਵਿਧੀਆਂ ਤੋਂ ਇਲਾਵਾ ਕਿਸੇ ਹੋਰ ਢੰਗ ਨਾਲ ਜਿਵੇਂ ਪ੍ਰੋਜੈਕਟ, ਅਸਾਈਨਮੈਂਟ ਆਦਿ ਦੇ ਅਧਾਰ ਤੇ ਵਿਦਿਆਰਥੀਆਂ ਦੀ ਪ੍ਰੀਖਿਆ ਲੈਣਾ ਚਾਹੁੰਦੇ ਹਨ, ਤਾਂ ਉਹ ਅਜਿਹਾ ਵੀ ਕਰ ਸਕਦੇ ਹਨ। ਕੁੱਲ ਮਿਲਾ ਕੇ, ਇਸ ਸੁਧਾਰ ਪ੍ਰੀਖਿਆ ਦਾ ਆਯੋਜਨ ਕਿਵੇਂ ਕਰਨਾ ਹੈ, ਇਹ ਸਕੂਲ ਤੇ ਨਿਰਭਰ ਕਰਦਾ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Education Loan Information:
Calculate Education Loan EMI