ਨਵੀਂ ਦਿੱਲੀ: ਸੀਬੀਐਸਈ ਨੇ ਦਿੱਲੀ ਦੇ ਉੱਤਰ ਪੂਰਬੀ ਜ਼ਿਲ੍ਹੇ ਤੇ ਹਿੰਸਾ ਪ੍ਰਭਾਵਿਤ ਇਲਾਕਿਆਂ ਲਈ 28 ਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਬਾਰ੍ਹਵੀਂ ਜਮਾਤ ਦੇ 69 ਤੇ 10ਵੀਂ ਜਮਾਤ ਦੇ 86 ਕੇਂਦਰਾਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਸੀਬੀਐਸਈ ਨੇ 28 ਤੇ 29 ਨੂੰ ਇਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਦੀ ਜਾਣਕਾਰੀ ਇੱਕ ਟਵੀਟ ਰਾਹੀਂ ਦਿੱਤੀ ਗਈ ਹੈ।
ਸੀਬੀਐਸਈ ਦੀ ਪ੍ਰੀਖਿਆਵਾਂ ਦਿੱਲੀ ਦੇ ਬਾਕੀ ਖੇਤਰਾਂ ਵਿੱਚ ਤਹਿ ਕੀਤੀ ਡੇਟ ਸ਼ੀਟ ਅਨੁਸਾਰ ਹੋਣਗੀਆਂ। ਸੀਬੀਐਸਈ ਛੇਤੀ ਹੀ ਹਿੰਸਾ ਦੇ ਖੇਤਰਾਂ ਵਿੱਚ ਪ੍ਰਭਾਵਤ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਅਗਲੀ ਤਰੀਕ ਨੂੰ ਸੂਚਿਤ ਕਰੇਗਾ।
ਇਸ ਦੇ ਨਾਲ ਹੀ ਸੀਬੀਐਸਈ ਨੇ ਇਹ ਵੀ ਐਲਾਨ ਕੀਤਾ ਹੈ ਕਿ 10 ਵੀਂ ਤੇ 12 ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਦੀ ਦੁਬਾਰਾ ਪ੍ਰੀਖਿਆ ਕੀਤੀ ਜਾਵੇਗੀ, ਜੋ ਹਿੰਸਾ ਕਾਰਨ ਪ੍ਰੀਖਿਆ ਨਹੀਂ ਦੇ ਸਕੇ। ਸੀਬੀਐਸਈ ਨੇ ਸਕੂਲਾਂ ਤੋਂ ਉਨ੍ਹਾਂ ਵਿਦਿਆਰਥੀਆਂ ਬਾਰੇ ਜਾਣਕਾਰੀ ਮੰਗੀ ਹੈ ਜੋ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਾ ਕਾਰਨ ਪ੍ਰੀਖਿਆ ਨਹੀਂ ਦੇ ਸਕੇ।
ਸੀਬੀਐਸਈ ਨੇ ਇਹ ਵੀ ਐਲਾਨ ਕੀਤਾ ਹੈ ਕਿ 2 ਮਾਰਚ ਤੋਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਿਰਧਾਰਤ ਸੂਚੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
Education Loan Information:
Calculate Education Loan EMI