ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 9ਵੀਂ ਤੇ 11ਵੀਂ ਕਲਾਸ ਦੀਆਂ ਪ੍ਰੀਖਿਆਵਾ ਕਰਵਾਉਣ ਦੇ ਨਿਰਦੇਸ਼ ਜਾਰੀ ਹੋ ਗਏ ਹਨ। ਇਸ ਦੇ ਨਾਲ ਹੀ 1 ਅਪਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਹੋ ਜਾਏਗੀ। ਸੀਬੀਐਸਈ ਨੇ ਗਾਈਡਲਾਈਨ ਜਾਰੀ ਕਰ ਸਾਰੇ ਸਕੂਲਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦਾ ਪਤਾ ਲਾਉਣ ਤੇ ਸਹੀ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ। ਨਾਲ ਹੀ ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਇਸ ਨੁਕਸਾਨ ਦੀ ਭਰਪਾਈ ਲਈ ਬ੍ਰਿਜ ਕੋਰਸ ਦੀ ਮਦਦ ਲੈਣ ਲਈ ਕਿਹਾ ਹੈ।


ਨਾਲ ਕੋਵਿਡ-19ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਮਾਰਚ 2020 ਤੋਂ ਲਾਗੂ ਕੀਤੇ ਗਏ ਦੇਸ਼ ਵਿਆਪੀ ਲੌਕਡਾਉਨ ਕਾਰਨ ਸਾਰੇ ਸਕੂਲ ਕਈ ਮਹੀਨਿਆਂ ਤੋਂ ਬੰਦ ਰਹੇ। ਹਾਲਾਂਕਿ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਕੰਟ੍ਰੋਲਰ ਵੱਲੋਂ ਲਿੱਖੀ ਚਿੱਠੀ ਵਿਚ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕਲਾਸਾਂ ਤੇ ਪ੍ਰੀਖਿਆਵਾਂ ਦੌਰਾਨ ਕੋਵਿਡ-19 ਨਾਲ ਸਬੰਧਤ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।


ਦੱਸ ਦਈਏ ਕਿ ਸੀਬੀਐਸਈ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਟਾਈਮ ਟੇਬਲ ਜਾਰੀ ਕੀਤਾ ਹੈ। ਇਹ ਪ੍ਰੀਖਿਆਵਾਂ 4 ਮਈ ਤੋਂ ਹੋਣਗੀਆਂ, ਜੋ ਕਿ 7 ਜੂਨ ਨੂੰ ਖ਼ਤਮ ਹੋਣਗੀਆਂ। ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ 15 ਜੁਲਾਈ 2021 ਤੱਕ ਜਾਰੀ ਕੀਤੇ ਜਾਣਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904


Education Loan Information:

Calculate Education Loan EMI