ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੀਆਂ ਦਸਵੀਂ-ਬਾਰ੍ਹਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ 1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਸ਼ੁਰੂ ਹੋਣ ਜਾ ਰਹੀਆਂ ਹਨ ਪਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੇ ਮਨਾਂ ਵਿੱਚ ਪ੍ਰੀਖਿਆ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ, ਸੀਬੀਐਸਈ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਅਕਸਰ ਪੁੱਛੇ ਜਾਂਦੇ ਪ੍ਰਸ਼ਨ ਯਾਨੀ (FAQ) ਜਾਰੀ ਕੀਤੇ ਹਨ।


ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ

23 ਪ੍ਰਸ਼ਨਾਂ ਦੇ ਉੱਤਰ
ਪ੍ਰਸ਼ਨਾਂ ਦੀ ਇਸ ਸੂਚੀ ਵਿੱਚ, ਬੋਰਡ ਨੇ 23 ਪ੍ਰਸ਼ਨ ਅਤੇ ਉਨ੍ਹਾਂ ਦੇ ਜਵਾਬ ਦਿੱਤੇ ਹਨ। ਇਹ ਉਹ 23 ਪ੍ਰਸ਼ਨ ਹਨ ਜੋ ਲੋਕਾਂ ਵਲੋਂ ਅਕਸਰ ਪੁੱਛੇ ਜਾਂਦੇ ਹਨ। ਇਨ੍ਹਾਂ ਪ੍ਰਸ਼ਨਾਂ ਦੇ ਜ਼ਰੀਏ, ਉਮੀਦਵਾਰ ਆਪਣੇ ਪ੍ਰੀਖਿਆ ਕੇਂਦਰ ਤੋਂ ਪ੍ਰੀਖਿਆ ਦੇ ਨਮੂਨੇ ਤਕ ਹਰ ਪ੍ਰਸ਼ਨ ਦਾ ਉੱਤਰ ਪ੍ਰਾਪਤ ਕਰਨਗੇ। ਇਨ੍ਹਾਂ ਪ੍ਰਸ਼ਨਾਂ ਦੇ ਜਵਾਬ ਵਿੱਚ ਸੀਬੀਐਸਈ ਨੇ ਇਹ ਵੀ ਦੱਸਿਆ ਹੈ ਕਿ ਵਿਦਿਆਰਥੀ ਆਪਣੇ ਪ੍ਰੀਖਿਆ ਕੇਂਦਰਾਂ ਨੂੰ ਕਿਵੇਂ ਬਦਲ ਸਕਦੇ ਹਨ। ਇਸ ਤੋਂ ਇਲਾਵਾ, ਬੋਰਡ ਨੇ ਹੈਲਪਲਾਈਨ ਨੰਬਰ ਨੂੰ ਵੀ ਜਾਰੀ ਕੀਤਾ ਹੈ, ਜਿਸ 'ਤੇ ਬੋਰਡ ਪ੍ਰੀਖਿਆ ਨਾਲ ਜੁੜੇ ਸਵਾਲ ਪੁੱਛੇ ਜਾ ਸਕਦੇ ਹਨ।

ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ
1 ਜੁਲਾਈ ਤੋਂ ਸ਼ੁਰੂ ਹੋਵੇਗੀ ਪ੍ਰੀਖਿਆ
ਦੇਸ਼ ਭਰ ਵਿੱਚ 1 ਜੁਲਾਈ ਤੋਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ, ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਸਖ਼ਤ ਦਿਸ਼ਾ ਨਿਰਦੇਸ਼ ਤਿਆਰ ਕੀਤੇ ਜਾ ਰਹੇ ਹਨ। ਇਸੇ ਦੌਰਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਸੀਬੀਐਸਈ 10 ਵੀਂ -12 ਵੀਂ ਬੋਰਡ ਪ੍ਰੀਖਿਆ ਨਤੀਜੇ 2020 ਅਤੇ ਕੋਰੋਨਾ ਦੇ ਮਾਹੌਲ ਵਿੱਚ ਸਕੂਲ ਖੋਲ੍ਹਣ ਬਾਰੇ ਲੋੜੀਂਦੀ ਜਾਣਕਾਰੀ ਵੀ ਦਿੱਤੀ ਹੈ।10 ਵੀਂ -12 ਵੀਂ ਦੀਆਂ ਇਹ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਤੱਕ ਹੋਣਗੀਆਂ।

ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ

 

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI