ਪੜਚੋਲ ਕਰੋ
Advertisement
10ਵੀਂ ਤੇ 12ਵੀਂ ਦੇ ਪੇਪਰਾਂ 'ਤੇ ਐਚਆਰਡੀ ਮੰਤਰਾਲਾ ਲਏਗਾ ਫੈਸਲਾ, ਵਿਦਿਆਰਥੀਆਂ ਦੇ ਮਾਪੇ ਮੁਲਤਵੀ ਕਰਨ ਦੇ ਹੱਕ 'ਚ
ਕੋਵਿਡ-19 ਮਹਾਮਾਰੀ ਦੀ ਬੇਕਾਬੂ ਸਥਿਤੀ ਤੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਭਰ ਤੋਂ ਵਿਦਿਆਰਥੀ ਤੇ ਮਾਪੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੂੰ ਲਗਾਤਾਰ ਇਮਤਿਹਾਨਾਂ ਨੂੰ ਮੁਲਤਵੀ ਕਰਨ ਜਾਂ ਰੱਦ ਕਰਨ ਦੀ ਅਪੀਲ ਕਰ ਰਹੇ ਹਨ।
ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਦੀ ਬੇਕਾਬੂ ਸਥਿਤੀ ਤੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਭਰ ਤੋਂ ਵਿਦਿਆਰਥੀ ਤੇ ਮਾਪੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੂੰ ਲਗਾਤਾਰ ਇਮਤਿਹਾਨਾਂ ਨੂੰ ਮੁਲਤਵੀ ਕਰਨ ਜਾਂ ਰੱਦ ਕਰਨ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਮਾਪੇ ਜੁਲਾਈ ਵਿੱਚ ਪ੍ਰੀਖਿਆਵਾਂ ਕਰਵਾਉਣ ਦੇ ਵਿਰੁੱਧ ਸੁਪਰੀਮ ਕੋਰਟ ਤਕ ਪਹੁੰਚ ਗਏ ਹਨ। ਇਸ ਸਭ ਦੇ ਵਿਚਕਾਰ ਮੰਤਰਾਲੇ ਦੇ ਸੂਤਰਾਂ ਮੁਤਾਬਕ, ਸੀਬੀਐਸਈ ਦੀਆਂ ਬਾਕੀ ਪ੍ਰੀਖਿਆਵਾਂ ਸਬੰਧੀ ਵੀ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਉਧਰ, ਦੂਜੇ ਪਾਸੇ ਸੀਬੀਐਸਈ ਵਲੋਂ ਪ੍ਰੀਖਿਆਵਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਬੋਰਡ ਦੇ ਜਲੰਧਰ ਜ਼ਿਲ੍ਹਾ ਕੋਆਰਡੀਨੇਟਰ ਤੇ ਪ੍ਰਿੰਸੀਪਲ ਡਾ. ਰਸ਼ਮੀ ਵਿਜ ਅਨੁਸਾਰ ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਪ੍ਰੀਖਿਆ ਵਿੱਚ ਆਉਣ ਲਈ ਦਾਖਲਾ ਕਾਰਡ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਪ੍ਰੀਖਿਆਵਾਂ ਦੇ ਮੁਲਤਵੀ ਹੋਣ ਜਾਂ ਰੱਦ ਹੋਣ ਬਾਰੇ ਕੋਈ ਫੈਸਲਾ ਆਉਣ ਤੋਂ ਬਾਅਦ ਬੋਰਡ ਦੀ ਅਧਿਕਾਰਤ ਵੈਬਸਾਈਟ cbse.nic.in 'ਤੇ ਜਾਰੀ ਕੀਤਾ ਜਾਵੇਗਾ।
ਪ੍ਰੀਖਿਆਵਾਂ ਬਾਰੇ ਫੈਸਲਾ ਐਚਆਰਡੀ ਮੰਤਰਾਲੇ ਦੁਆਰਾ ਜਲਦੀ ਲਿਆ ਜਾ ਸਕਦਾ ਹੈ। ਸੰਭਾਵਨਾ ਹੈ ਕਿ ਜਾਂ ਤਾਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ, ਜਾਂ ਕਾਲਜ ਦਾਖਲਾ ਪ੍ਰਕਿਰਿਆ ਨੂੰ ਵੇਖਦੇ ਹੋਏ ਇੰਟਰਨਲ ਅਸੈਸਮੈਂਟ ਦੇ ਅਧਾਰ ‘ਤੇ ਅੰਕ ਦਿੱਤੇ ਜਾ ਸਕਦੇ ਹਨ। ਇਸ ਸਥਿਤੀ ਵਿੱਚ ਬਾਅਦ ਵਿੱਚ ਪ੍ਰੀਖਿਆਵਾਂ ਵੀ ਕਰਵਾਈਆਂ ਜਾ ਸਕਦੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਪੰਜਾਬ
ਪੰਜਾਬ
Advertisement