ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਦੀ ਬੇਕਾਬੂ ਸਥਿਤੀ ਤੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਭਰ ਤੋਂ ਵਿਦਿਆਰਥੀ ਤੇ ਮਾਪੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੂੰ ਲਗਾਤਾਰ ਇਮਤਿਹਾਨਾਂ ਨੂੰ ਮੁਲਤਵੀ ਕਰਨ ਜਾਂ ਰੱਦ ਕਰਨ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਮਾਪੇ ਜੁਲਾਈ ਵਿੱਚ ਪ੍ਰੀਖਿਆਵਾਂ ਕਰਵਾਉਣ ਦੇ ਵਿਰੁੱਧ ਸੁਪਰੀਮ ਕੋਰਟ ਤਕ ਪਹੁੰਚ ਗਏ ਹਨ। ਇਸ ਸਭ ਦੇ ਵਿਚਕਾਰ ਮੰਤਰਾਲੇ ਦੇ ਸੂਤਰਾਂ ਮੁਤਾਬਕ, ਸੀਬੀਐਸਈ ਦੀਆਂ ਬਾਕੀ ਪ੍ਰੀਖਿਆਵਾਂ ਸਬੰਧੀ ਵੀ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।


ਉਧਰ, ਦੂਜੇ ਪਾਸੇ ਸੀਬੀਐਸਈ ਵਲੋਂ ਪ੍ਰੀਖਿਆਵਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਬੋਰਡ ਦੇ ਜਲੰਧਰ ਜ਼ਿਲ੍ਹਾ ਕੋਆਰਡੀਨੇਟਰ ਤੇ ਪ੍ਰਿੰਸੀਪਲ ਡਾ. ਰਸ਼ਮੀ ਵਿਜ ਅਨੁਸਾਰ ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਪ੍ਰੀਖਿਆ ਵਿੱਚ ਆਉਣ ਲਈ ਦਾਖਲਾ ਕਾਰਡ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਪ੍ਰੀਖਿਆਵਾਂ ਦੇ ਮੁਲਤਵੀ ਹੋਣ ਜਾਂ ਰੱਦ ਹੋਣ ਬਾਰੇ ਕੋਈ ਫੈਸਲਾ ਆਉਣ ਤੋਂ ਬਾਅਦ ਬੋਰਡ ਦੀ ਅਧਿਕਾਰਤ ਵੈਬਸਾਈਟ cbse.nic.in 'ਤੇ ਜਾਰੀ ਕੀਤਾ ਜਾਵੇਗਾ।

ਪ੍ਰੀਖਿਆਵਾਂ ਬਾਰੇ ਫੈਸਲਾ ਐਚਆਰਡੀ ਮੰਤਰਾਲੇ ਦੁਆਰਾ ਜਲਦੀ ਲਿਆ ਜਾ ਸਕਦਾ ਹੈ। ਸੰਭਾਵਨਾ ਹੈ ਕਿ ਜਾਂ ਤਾਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ, ਜਾਂ ਕਾਲਜ ਦਾਖਲਾ ਪ੍ਰਕਿਰਿਆ ਨੂੰ ਵੇਖਦੇ ਹੋਏ ਇੰਟਰਨਲ ਅਸੈਸਮੈਂਟ ਦੇ ਅਧਾਰ ‘ਤੇ ਅੰਕ ਦਿੱਤੇ ਜਾ ਸਕਦੇ ਹਨ। ਇਸ ਸਥਿਤੀ ਵਿੱਚ ਬਾਅਦ ਵਿੱਚ ਪ੍ਰੀਖਿਆਵਾਂ ਵੀ ਕਰਵਾਈਆਂ ਜਾ ਸਕਦੀਆਂ ਹਨ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:

Calculate Education Loan EMI