ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਤੀਜੀ ਲਹਿਰ ਵਿਚਾਲੇ ਵਿਦਿਆਰਥੀਆਂ ਦੀ ਪ੍ਰੀਖਿਆਵਾਂ ਬਾਰੇ ਮੁੜ ਭੰਬਲਭੂਸਾ ਪੈਦਾ ਹੋ ਗਿਆ ਹੈ। ਖਾਸ ਕਰ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਅੰਦਰ ਦੁਬਿਧਾ ਬਣੀ ਹੋਈ ਹੈ ਕਿ ਬੋਰਡ ਦੀਆਂ ਪ੍ਰੀਖਿਆਵਾਂ ਆਫਲਾਈਨ ਹੋਣਗੀਆਂ ਜਾਂ ਫਿਰ ਆਨਲਾਈਨ। ਹੁਣ ਇਸ ਬਾਰੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸੰਕੇਤ ਦਿੱਤੇ ਹਨ ਹਨ ਕਿ ਟਰਮ-2 ਦੀਆਂ ਪ੍ਰੀਖਿਆਵਾਂ ਆਫਲਾਈਨ ਹੀ ਹੋਣਗੀਆਂ।


ਸੂਤਰਾਂ ਮੁਤਾਬਕ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਆਫਲਾਈਨ ਹੀ ਕਰਵਾਉਣ ਦੀ ਯੋਜਨਾ ਹੈ। ਇਸ ਲਈ ਬੋਰਡ ਨੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਜੇ ਕਰੋਨਾ ਕਾਰਨ ਹਾਲਾਤ ਹੋਰ ਖਰਾਬ ਹੁੰਦੇ ਹਨ ਤਾਂ ਟਰਮ-1 ਪ੍ਰੀਖਿਆਵਾਂ ਦੇ ਆਧਾਰ ’ਤੇ ਹੀ ਵਿਦਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।


ਹਾਸਲ ਜਾਣਕਾਰੀ ਮੁਤਾਬਕ ਬੋਰਡ ਨੇ ਸਕੂਲਾਂ ਨੂੰ 15 ਜਨਵਰੀ ਨੂੰ ਪੱਤਰ ਲਿਖ ਕੇ ਸਪਸ਼ਟ ਕੀਤਾ ਹੈ ਕਿ ਟਰਮ-2 ਦੀਆਂ ਮਾਰਚ-ਅਪਰੈਲ ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਆਫਲਾਈਨ ਕਰਵਾਈਆਂ ਜਾਣਗੀਆਂ ਜਿਸ ਲਈ ਸੈਂਪਲ ਪੇਪਰ ਜਾਰੀ ਕਰ ਦਿੱਤੇ ਹਨ ਤੇ ਬੋਰਡ ਨੇ ਇਨ੍ਹਾਂ ਸੈਂਪਲ ਪੇਪਰਾਂ ਤੋਂ ਇਲਾਵਾ ਅੰਕਾਂ ਦਾ ਵੇਰਵਾ ਦੀ ਆਪਣੀ ਵੈਬਸਾਈਟ ’ਤੇ ਸਾਂਝਾ ਕਰ ਦਿੱਤਾ ਹੈ।


ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਸਿਹਤ ਮਾਹਰਾਂ ਨੇ ਦੱਸਿਆ ਹੈ ਕਿ ਕਰੋਨਾ ਲਾਗ ਦੀ ਤੀਜੀ ਲਹਿਰ ਨੁਕਸਾਨਦਾਇਕ ਨਹੀਂ ਹੋਵੇਗੀ, ਇਸ ਲਈ ਇਹ ਪ੍ਰੀਖਿਆਵਾਂ ਤੈਅ ਸਮੇਂ ’ਤੇ ਹੀ ਹੋਣਗੀਆਂ। ਬੋਰਡ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਜਿਹੜੇ ਵਿਦਿਆਰਥੀ ਟਰਮ-2 ਦੀ ਪ੍ਰੀਖਿਆ ਨਹੀਂ ਦੇਣਗੇ, ਉਨ੍ਹਾਂ ਦੇ ਨਤੀਜੇ ਟਰਮ-1 ਦੇ ਆਧਾਰ ’ਤੇ ਐਲਾਨ ਦਿੱਤੇ ਜਾਣਗੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਟਰਮ-2 ਦੀ ਪ੍ਰੀਖਿਆ ਵਿਸਥਾਰਤ ਸਵਾਲਾਂ ਦੇ ਜਵਾਬਾਂ ਆਧਾਰਤ ਹੋਵੇਗੀ ਜਿਸ ਦਾ ਸਮਾਂ ਦੋ ਘੰਟੇ ਹੋਵੇਗਾ ਜਦਕਿ ਟਰਮ-1 ਦੀ ਪ੍ਰੀਖਿਆ ਦਾ ਸਮਾਂ 90 ਮਿੰਟ ਸੀ।



ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਲਈ ਵੱਡੀ ਮੁਸੀਬਤ, ਚੋਣਾਂ ਤੋਂ ਪਹਿਲਾਂ ਕੇਜਰੀਵਾਲ ਖਿਲਾਫ ਡਟੀਆਂ ਸਿੱਖ ਜਥੇਬੰਦੀਆਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI