CBSE Term 2 Exams 2022 Admit card release soon, click here to check exam guidelines
CBSE Class 10, Class 12 Term 2 Admit Card 2022 date: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਜਲਦੀ ਹੀ ਸੀਬੀਐਸਈ ਟਰਮ 2 ਦੀਆਂ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕਰ ਸਕਦਾ ਹੈ। CBSE ਟਰਮ 2 ਦੀ ਪ੍ਰੀਖਿਆ 2022 ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ 26 ਅਪ੍ਰੈਲ ਤੋਂ ਕਰਵਾਈ ਜਾਣੀਆਂ ਹਨ। 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਜਦੋਂ ਕਿ 10ਵੀਂ ਜਮਾਤ ਦੀ ਪ੍ਰੀਖਿਆ 24 ਮਈ ਨੂੰ ਅਤੇ 12ਵੀਂ ਜਮਾਤ ਦੀ ਪ੍ਰੀਖਿਆ 15 ਜੂਨ ਨੂੰ ਸਮਾਪਤ ਹੋਵੇਗੀ। ਪ੍ਰੀਖਿਆ ਲਈ ਹਾਜ਼ਰ ਹੋਣ ਵਾਲੇ ਉਮੀਦਵਾਰ CBSE ਦੀ ਅਧਿਕਾਰਤ ਸਾਈਟ cbse.gov.in 'ਤੇ ਦਾਖਲਾ ਕਾਰਡ ਡਾਊਨਲੋਡ ਕਰਨ ਦੇ ਯੋਗ ਹੋਣਗੇ।
CBSE ਟਰਮ 2 ਪ੍ਰੀਖਿਆ 2022 ਲਈ ਗਾਈਡਲਾਈਨਜ਼
ਬੋਰਡ ਨੇ ਸਾਰੇ ਵਿਦਿਆਰਥੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਬੋਰਡ ਵੱਲੋਂ ਕਿਹਾ ਗਿਆ ਹੈ ਕਿ ਪ੍ਰੀਖਿਆ ਵਿੱਚ ਬੈਠਣ ਸਮੇਂ ਸਾਰਿਆਂ ਨੂੰ ਕੋਵਿਡ-19 ਤੋਂ ਬਚਾਅ ਦੇ ਪ੍ਰੋਟੋਕੋਲ ਦੀ ਪਾਲਣਾ ਕਰਨੀ ਪਵੇਗੀ। ਜਿਸ ਤਹਿਤ ਹੈਂਡ ਸੈਨੀਟਾਈਜ਼ਰ ਲਿਆਉਣਾ ਹੋਵੇਗਾ, ਮਾਸਕ ਪਹਿਨਣੇ ਹੋਣਗੇ।
ਇਸ ਦੇ ਨਾਲ ਹੀ ਜ਼ਰੂਰੀ ਦੂਰੀ ਦੇ ਨਿਯਮਾਂ ਦਾ ਵੀ ਪਾਲਣ ਕਰਨਾ ਹੋਵੇਗਾ। ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਕੋਵਿਡ-19 ਦੇ ਫੈਲਣ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਮਾਰਗਦਰਸ਼ਨ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਬੱਚਾ ਬਿਮਾਰ ਨਾ ਹੋਵੇ।
ਉਮੀਦਵਾਰਾਂ ਨੂੰ ਬੋਰਡ ਵਲੋਂ ਜਾਰੀ ਐਡਮਿਟ ਕਾਰਡ 'ਤੇ ਦਿੱਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਸਮੇਂ ਸਿਰ ਪਹੁੰਚਣਾ ਹੋਵੇਗਾ ਅਤੇ ਪ੍ਰਸ਼ਨ ਪੱਤਰ ਪੜ੍ਹਨ ਲਈ ਵਿਦਿਆਰਥੀਆਂ ਨੂੰ 15 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਹ ਸਮਾਂ ਸਿਰਫ਼ ਪ੍ਰਸ਼ਨ ਪੱਤਰ ਪੜ੍ਹਨ ਲਈ ਵਰਤਿਆ ਜਾਣਾ ਚਾਹੀਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੋ ਪੜਾਵਾਂ ਵਿੱਚ ਕਰ ਰਿਹਾ ਹੈ। ਇਸ ਤੋਂ ਪਹਿਲਾਂ ਟਰਮ 1 ਦੀਆਂ ਪ੍ਰੀਖਿਆਵਾਂ ਦਸੰਬਰ 2021-ਜਨਵਰੀ 2022 ਵਿੱਚ ਹੋਈਆਂ ਹਨ। ਜਿਸ ਦੇ ਨਤੀਜੇ ਮਾਰਚ ਵਿੱਚ ਐਲਾਨੇ ਗਏ ਸੀ।
ਇਹ ਵੀ ਪੜ੍ਹੋ: ਭਾਰਤ ਤੇ ਅਮਰੀਕਾ ਦੀ ਪਾਕਿਸਤਾਨ ਨੂੰ ਦੋ-ਟੁੱਕ, 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਦਿਓ ਸਜ਼ਾ
Education Loan Information:
Calculate Education Loan EMI