(Source: ECI/ABP News/ABP Majha)
12ਵੀਂ ਦੀ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੱਗੇ ਕੋਰੋਨਾ ਵੈਕਸੀਨ, ਪੰਜਾਬ ਦਾ ਕੇਂਦਰ ਨੂੰ ਦੋ-ਟੁੱਕ ਜਵਾਬ
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਸਿਰਫ਼ ਚੋਣਵੇਂ ਤੇ ਲੋੜੀਂਦੇ ਵਿਸ਼ਿਆਂ ਦੀ ਪ੍ਰੀਖਿਆ ਕਰਵਾਈ ਜਾ ਸਕਦੀ ਹੈ ਤੇ ਪ੍ਰਸ਼ਨ ਪੱਤਰ ਨੂੰ ਛੋਟਾ ਕਰਕੇ ਘੱਟ ਸਮੇਂ ਵਾਲਾ ਕੀਤਾ ਜਾਣਾ ਚਾਹੀਦਾ ਹੈ।
CBSE class 12 exams: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਉਪਲੱਬਧ ਕਰਵਾਉਣੇ ਚਾਹੀਦੇ ਹਨ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਸੂਬਾ ਸਰਕਾਰ ਦੇ ਜਵਾਬ ਦੀ ਜਾਣਕਾਰੀ ਦਿੰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਪ੍ਰੀਖਿਆਵਾਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਿਹਤ ਸੁਰੱਖਿਆ ਲਈ ਟੀਕਾਕਰਨ ਦੀ ਸਖ਼ਤ ਜ਼ਰੂਰਤ ਹੈ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਸਿਰਫ਼ ਚੋਣਵੇਂ ਤੇ ਲੋੜੀਂਦੇ ਵਿਸ਼ਿਆਂ ਦੀ ਪ੍ਰੀਖਿਆ ਕਰਵਾਈ ਜਾ ਸਕਦੀ ਹੈ ਤੇ ਪ੍ਰਸ਼ਨ ਪੱਤਰ ਨੂੰ ਛੋਟਾ ਕਰਕੇ ਘੱਟ ਸਮੇਂ ਵਾਲਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ 'ਚ ਕਿਹਾ, "ਪ੍ਰੀ-ਬੋਰਡ ਪ੍ਰੀਖਿਆਵਾਂ ਤੇ ਇੰਟਰਨਲ ਅਸੈਸਮੈਂਟ ਉੱਤੇ ਵੀ ਧਿਆਨ ਦਿੱਤਾ ਜਾ ਸਕਦਾ ਹੈ।"
ਸਿੰਗਲਾ ਨੇ ਵਿਦਿਆਰਥੀਆਂ ਤੇ ਮਾਪਿਆਂ ਦੀਆਂ ਚਿੰਤਾਵਾਂ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਤਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ, ਪ੍ਰੀਖਿਆ ਨਹੀਂ ਕਰਵਾਈ ਜਾਣੀ ਚਾਹੀਦੀ। ਉਨ੍ਹਾਂ ਕਿਹਾ, "ਕਿਉਂਕਿ ਇਸ ਗੱਲ ਦੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ 'ਚ ਦਾਖਲਾ ਲੈਣ 'ਚ ਦੇਰੀ ਹੋਵੇਗੀ, ਇਸ ਲਈ ਕੇਂਦਰ ਸਰਕਾਰ ਨੂੰ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।"
ਸਿੰਗਲਾ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ, ਜਿਸ ਨਾਲ ਵਿਦਿਆਰਥੀਆਂ 'ਤੇ ਮਾਨਸਿਕ ਦਬਾਅ ਵੀ ਘੱਟ ਹੋਵੇਗਾ। 12ਵੀਂ ਦੀ ਪ੍ਰੀਖਿਆ ਤੋਂ ਬਾਅਦ ਉੱਚ ਵਿਦਿਅਕ ਅਦਾਰਿਆਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਅਗਲੇ ਕੋਰਸ 'ਚ ਸਾਰੇ ਸਮੈਸਟਰਾਂ ਵਿੱਚੋਂ ਲੰਘਣ ਦੀ ਜ਼ਰੂਰਤ ਨਹੀਂ ਹੋਵੇਗੀ। ਉਦਾਹਰਣ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰ ਕੀਤੇ ਜਾ ਸਕਦੇ ਹਨ ਜੋ ਵਿਦਿਆਰਥੀਆਂ 'ਤੇ ਮਾਨਸਿਕ ਦਬਾਅ ਘਟਾਉਣ ਤੇ ਉਨ੍ਹਾਂ ਨੂੰ ਉੱਚ ਸਿੱਖਿਆ 'ਚ ਵੱਧ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।
Education Loan Information:
Calculate Education Loan EMI