ਕੇਂਦਰ ਸਰਕਾਰ ਦਾ ਵੱਡਾ ਐਲਾਨ, 44 ਅਧਿਆਪਕਾਂ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ
ਕੋਰੋਨਾ ਮਹਾਂਮਾਰੀ ਦੌਰਾਨ ਅਧਿਆਪਕਾਂ ਦੇ ਯੋਗਦਾਨ ਦੇ ਮੱਦੇਨਜ਼ਰ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਾਲ 5 ਤੋਂ 17 ਸਤੰਬਰ ਤੱਕ ਅਧਿਆਪਕਾਂ ਦੇ ਤਿਉਹਾਰ ਵਜੋਂ ਮਨਾਇਆ ਜਾਵੇਗਾ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੌਰਾਨ ਅਧਿਆਪਕਾਂ ਦੇ ਯੋਗਦਾਨ ਦੇ ਮੱਦੇਨਜ਼ਰ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਾਲ 5 ਤੋਂ 17 ਸਤੰਬਰ ਤੱਕ ਅਧਿਆਪਕਾਂ ਦੇ ਤਿਉਹਾਰ ਵਜੋਂ ਮਨਾਇਆ ਜਾਵੇਗਾ। ਪੀਐਮ ਮੋਦੀ 7 ਸਤੰਬਰ ਨੂੰ 'ਸਿੱਖਿਆ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਸ ਨਾਲ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਐਲਾਨ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਦੇ ਵਧੀਕ ਸਕੱਤਰ ਸੰਤੋਸ਼ ਕੁਮਾਰ ਸਾਰੰਗੀ ਨੇ ਕੀਤਾ ਹੈ।
ਸੰਤੋਸ਼ ਕੁਮਾਰ ਸਾਰੰਗੀ ਨੇ ਕਿਹਾ, "ਅਧਿਆਪਕ ਦਿਵਸ 5 ਤੋਂ 17 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਅਸੀਂ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦੇਣਾ ਸ਼ੁਰੂ ਕਰਾਂਗੇ। ਇਸ ਉਤਸਵ ਵਿੱਚ 44 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਸਤੰਬਰ ਨੂੰ 'ਸਿੱਖਿਆ ਸੰਮੇਲਨ' ਸੰਬੋਧਨ ਕਰਨਗੇ। ਅਧਿਆਪਕ, ਮਾਪੇ ਤੇ ਵਿਦਿਆਰਥੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
"ਸਾਰੰਗੀ ਨੇ ਅੱਗੇ ਕਿਹਾ, "ਬਹੁਤੇ ਰਾਜਾਂ ਵਿੱਚ, ਅਸੀਂ ਲਗਪਗ 80 ਪ੍ਰਤੀਸ਼ਤ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੂੰ ਘੱਟੋ-ਘੱਟ ਇੱਕ ਟੀਕਾ ਜਾਂ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਨਾਲ ਟੀਕਾਕਰਣ ਕਰਾਇਆ ਹੈ।" ਇੱਕ ਦਿਨ ਪਹਿਲਾਂ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਦੇ 61ਵੇਂ ਸਥਾਪਨਾ ਦਿਵਸ ਮੌਕੇ ਇੱਕ ਡਿਜੀਟਲ ਕਾਨਫਰੰਸ ਨੂੰ ਸੰਬੋਧਨ ਕੀਤਾ।
ਪ੍ਰਧਾਨ ਨੇ ਕਿਹਾ ਸੀ, "ਐਨਸੀਈਆਰਟੀ ਨੂੰ ਸਿੱਖਿਆ ਵਿੱਚ ਵਿਆਪਕ ਪਰਿਵਰਤਨ ਲਿਆਉਣ ਲਈ ਤਿਆਰ ਰਹਿਣਾ ਚਾਹੀਦਾ ਹੈ ਜਿਵੇਂ ਕਿ ਐਨਈਪੀ 2020 ਵਿੱਚ ਕਲਪਨਾ ਕੀਤੀ ਗਈ ਹੈ। ਨਵੀਂ ਸਿੱਖਿਆ ਨੀਤੀ 2020 ਭਾਰਤ ਨੂੰ ਇੱਕ ਵਿਸ਼ਵਵਿਆਪੀ ਗਿਆਨ ਦੀ ਮਹਾਂਸ਼ਕਤੀ ਬਣਾਏਗੀ। ਸਥਾਪਨਾ ਦਿਵਸ ਅਤੀਤ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਾ ਹੈ, ਆਤਮ -ਪੜਚੋਲ ਕਰਦਾ ਹੈ ਤੇ ਇੱਕ ਹੈ ਭਵਿੱਖ ਦੀ ਯੋਜਨਾ ਬਣਾਉਣ ਦਾ ਮੌਕਾ। ”
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Education Loan Information:
Calculate Education Loan EMI