ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਿਆ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਕੋਰੋਨਾ ਦੀ ਤੀਜੀ ਲਹਿਰ ਲਗਪਗ ਖ਼ਤਮ ਹੋ ਚੁੱਕੀ ਹੈ। ਅਜਿਹੇ 'ਚ ਹੁਣ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਆਪਣੇ ਸੂਬੇ ਦੀ ਸਥਿਤੀ ਨੂੰ ਦੇਖਦੇ ਹੋਏ ਵਿਦਿਅਕ ਅਦਾਰੇ ਤੇ ਸਕੂਲ ਦੁਬਾਰਾ ਖੋਲ੍ਹ ਸਕਦੇ ਹਨ।
ਇਸ ਦੇ ਨਾਲ ਹੀ, ਕੇਂਦਰ ਸਰਕਾਰ ਨੇ ਸੂਬਿਆਂ ਨੂੰ ਇਹ ਫੈਸਲਾ ਕਰਨ ਦੀ ਇਜਾਜ਼ਤ ਦਿੱਤੀ ਹੈ ਕਿ ਕੀ ਸਕੂਲੀ ਵਿਦਿਆਰਥੀਆਂ ਨੂੰ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋਣ ਲਈ ਮਾਪਿਆਂ ਦੀ ਸਹਿਮਤੀ ਦੀ ਲੋੜ ਹੈ ਜਾਂ ਨਹੀਂ।
ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਸੰਸ਼ੋਧਿਤ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਇਹ ਫੈਸਲਾ ਕਰ ਸਕਦੀ ਹੈ ਕਿ ਬੱਚਿਆਂ ਦੇ ਸਕੂਲ ਆਉਣ ਲਈ ਮਾਪਿਆਂ ਤੋਂ ਇਜਾਜ਼ਤ ਜਾਂ ਸਹਿਮਤੀ ਪੱਤਰ ਲੈਣਾ ਹੈ ਜਾਂ ਨਹੀਂ।
ਸਿੱਖਿਆ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਸਕੂਲ ਦੀ ਤਿਆਰੀ ਅਤੇ ਬ੍ਰਿਜ ਕੋਰਸ ਤਿਆਰ ਕਰਕੇ ਲਾਗੂ ਕੀਤੇ ਜਾਣ। ਦਿਸ਼ਾ-ਨਿਰਦੇਸ਼ਾਂ ਅਨੁਸਾਰ, 'ਇੱਕ ਵਾਰ ਸਕੂਲ ਖੁੱਲ੍ਹਣ ਤੋਂ ਬਾਅਦ, ਬ੍ਰਿਜ ਕੋਰਸ ਪੂਰਾ ਹੋਣ ਤੋਂ ਬਾਅਦ ਹੀ ਗ੍ਰੇਡ ਆਧਾਰਿਤ ਸਿਲੇਬਸ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਵਿਦਿਆਰਥੀ ਸਕੂਲ ਦੇ ਬਦਲੇ ਹੋਏ ਮਾਹੌਲ ਅਨੁਕੂਲ ਬਣ ਸਕਣ ਅਤੇ ਤਣਾਅ ਅਤੇ ਅਲੱਗ-ਥਲੱਗ ਮਹਿਸੂਸ ਨਾ ਕਰੇ। ਇਨ੍ਹਾਂ ਵਿੱਚ ਖਾਸ ਕਰਕੇ ਉਹ ਬੱਚੇ, ਜਿਨ੍ਹਾਂ ਕੋਲ ਪੜ੍ਹਾਈ ਦੇ ਬਦਲਵੇਂ ਸਾਧਨ ਨਹੀਂ ਹਨ।
ਦੱਸ ਦਈਏ ਕਿ ਕੋਵਿਡ ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮੱਦੇਨਜ਼ਰ, ਮਹਾਰਾਸ਼ਟਰ, ਪੰਜਾਬ, ਹਰਿਆਣਾ, ਰਾਜਸਥਾਨ, ਕਰਨਾਟਕ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਨੇ ਗ੍ਰੇਡ ਤਰੀਕੇ ਨਾਲ ਸਕੂਲ ਮੁੜ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI