Chandigarh News: ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਦਾ ਸਮਾਂ 13 ਜਨਵਰੀ ਤੱਕ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ 7 ਜਨਵਰੀ ਨੂੰ ਬਹੁਤ ਸੰਘਣੀ ਧੁੰਦ ਪੈਣ ਤੇ ਅਗਲੇ ਪੰਜ ਦਿਨ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਹੁਣ ਕੋਈ ਵੀ ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹੇਗਾ ਤੇ ਦੁਪਹਿਰ ਸਾਢੇ ਤਿੰਨ ਵਜੇ ਤੋਂ ਬਾਅਦ ਵੀ ਕੋਈ ਸਕੂਲ ਨਹੀਂ ਖੁੱਲ੍ਹ ਸਕੇਗਾ। ਇਹ ਹੁਕਮ ਸਾਰੇ ਸਰਕਾਰੀ, ਪ੍ਰਾਈਵੇਟ ਤੇ ਕੇਦਰੀ ਵਿਦਿਆਲਿਆ ਸਕੂਲਾਂ ਵਿਚ ਲਾਗੂ ਹੋਣਗੇ। 


ਹਾਸਲ ਜਾਣਕਾਰੀ ਮੁਤਾਬਕ ਸਿੰਗਲ ਸ਼ਿਫਟ ਵਿਚ ਚੱਲਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸਮਾਂ ਸਾਢੇ ਨੌਂ ਵਜੇ ਤੋਂ ਢਾਈ ਵਜੇ ਤਕ ਹੋਵੇਗਾ ਤੇ ਡਬਲ ਸ਼ਿਫਟ ਵਿੱਚ ਸਵੇਰ ਵਾਲੀ ਸ਼ਿਫਟ ਛੇਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਾਢੇ ਨੌਂ ਤੋਂ ਦੁਪਹਿਰ ਦੇ ਇੱਕ ਵਜੇ ਤਕ ਹੋਵੇਗੀ ਜਦਕਿ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚੇ ਸਾਢੇ ਬਾਰਾਂ ਵਜੇ ਤੋਂ ਸਾਢੇ ਤਿੰਨ ਵਜੇ ਤੱਕ ਲਈ ਸਕੂਲ ਆਉਣਗੇ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਸਿੰਗਲ ਸ਼ਿਫਟ ਸਕੂਲ ਖੁੱਲ੍ਹਣ ਦਾ ਸਮਾਂ ਸਵੇਰ ਸਾਢੇ ਅੱਠ ਵਜੇ ਤੋਂ ਦੁਪਹਿਰ ਡੇਢ ਵਜੇ ਤਕ ਸੀ। 



ਇਸ ਸਬੰਧੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਦੇਸ਼ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਨੇ ਵੀ ਵੱਖਰੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰੀ ਸਕੂਲਾਂ ਵਿਚ ਸ਼ਾਮ ਵੇਲੇ ਚੱਲਣ ਵਾਲੀਆਂ ਸ਼ਿਫ਼ਟਾਂ ਦਾ ਸਮਾਂ ਵੀ ਤਬਦੀਲ ਕਰ ਦਿੱਤਾ ਗਿਆ ਹੈ। ਇਸ ਵੇਲੇ ਚੰਡੀਗੜ੍ਹ ਵਿਚ 114 ਸਰਕਾਰੀ ਸਕੂਲ, 83 ਨਿੱਜੀ ਸਕੂਲ ਤੋਂ ਇਲਾਵਾ ਕੇਂਦਰੀ ਵਿਦਿਆਲਿਆ ਤੇ ਨਵੋਦਿਆ ਵਿਦਿਆਲਿਆ ਸਕੂਲ ਵੀ ਹਨ। 


ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਠੰਢ ਵਧਣ ਤੇ ਮੌਸਮ ਵਿਭਾਗ ਵੱਲੋਂ ਅਗਲੇ ਹਫ਼ਤੇ ਅਜਿਹਾ ਹੀ ਮੌਸਮ ਰਹਿਣ ਦੇ ਮੱਦੇਨਜ਼ਰ ਸਕੂਲ ਖੁੱਲ੍ਹਣ ਦਾ ਸਮਾਂ 8 ਤੋਂ 13 ਜਨਵਰੀ ਤਕ ਲਈ ਨਿਰਧਾਰਿਤ ਕੀਤਾ ਗਿਆ ਹੈ। ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਤੇ ਦੁਪਹਿਰ ਵੇਲੇ ਸਕੂਲ ਸਾਢੇ ਤਿੰਨ ਵਜੇ ਜਾਂ ਇਸ ਤੋਂ ਪਹਿਲਾਂ ਹੀ ਬੰਦ ਕੀਤੇ ਜਾਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI