(Source: ECI/ABP News/ABP Majha)
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਪ੍ਰਾਈਵੇਟ ਸਕੂਲ ਨਹੀਂ ਵਧਾ ਸਕਣਗੇ ਫੀਸਾਂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖੇਤਰ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਇਸ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਾ ਦਿੱਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖੇਤਰ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਇਸ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ। ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ ਤੇ ਵਰਦੀ ਖਰੀਦ ਸਕਣਗੇ।
ਉਨ੍ਹਾਂ ਨੇ ਫੇਸਬੁੱਕ ਉੱਪਰ ਵੀਡੀਓ ਪਾ ਕੇ ਕਿਹਾ ਹੈ ਕਿ ਪੰਜਾਬ ਵਿੱਚ ਸਿੱਖਿਆ ਇੰਨੀ ਮਹਿੰਗੀ ਹੋ ਗਈ ਕਿ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਅਸੀਂ ਫ਼ੈਸਲਾ ਲਿਆ ਹੈ ਕਿ ਕੋਈ ਪ੍ਰਾਈਵੇਟ ਸਕੂਲ ਇਸ ਸੈਸ਼ਨ 'ਚ ਫ਼ੀਸ ਨਹੀਂ ਵਧਾ ਸਕੇਗਾ ਤੇ ਖ਼ਾਸ ਦੁਕਾਨ ਤੋਂ ਕਿਤਾਬਾਂ ਖ਼ਰੀਦਣ ਲਈ ਮਜਬੂਰ ਨਹੀਂ ਕਰੇਗਾ। ਅਸੀਂ ਮਨੁੱਖ ਦੇ ਤੀਜੇ ਨੇਤਰ ਵਿੱਦਿਆ ਨੂੰ ਵਪਾਰ ਨਹੀਂ ਬਣਨ ਦੇਵਾਂਗੇ।
ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਸੁਧਾਰਾਂ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਚੋਣਾਂ ਤੇ ਜਨਗਣਨਾ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਕੰਮ ਦੇਵਾਂਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ’ਆਪ’ ਸਰਕਾਰ ਸਿੱਖਿਆ ਦੀ ਬਿਹਤਰੀ ਲਈ ਖ਼ਾਸ ਕਦਮ ਚੁੱਕ ਰਹੀ ਹੈ। ਸਿੱਖਿਆ ਅਦਾਰਿਆਂ ਦੀ ਕਰਜ਼ਾ ਮੁਕਤੀ ਤੇ ਅਧਿਆਪਕਾਂ ਲਈ ਬਿਹਤਰ ਕਾਰਗੁਜ਼ਾਰੀ ਦਾ ਮਹੌਲ ਸਿਰਜਿਆ ਜਾ ਰਿਹਾ ਹੈ।
Education Loan Information:
Calculate Education Loan EMI