ਮੁੱਖ ਮੰਤਰੀ ਚੰਨੀ ਕੱਲ੍ਹ ਪੰਜਾਬੀ ਯੂਨੀਵਰਸਿਟੀ 'ਚ ਦੋ ਵਿਸ਼ੇਸ਼ ਕੇਂਦਰਾਂ ਦਾ ਕਰਨਗੇ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਭਲਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਦੌਰਾ ਕਰਨਗੇ।
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਭਲਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਦੌਰਾ ਕਰਨਗੇ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਜਾ ਰਿਹਾ ਹੈ।
ਇਸ ਦੌਰੇ ਬਾਰੇ ਪਿਛਲੇ ਕਈ ਦਿਨਾਂ ਤੋਂ ਕਿਆਸ ਅਰਾਈਆਂ ਤੇ ਅੰਦਾਜ਼ੇ ਲਗਾਏ ਜਾ ਰਹੇ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਮੀਡੀਆ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਦਾ ਪੱਕਾ ਹੱਲ ਕਰਨ ਜਾ ਰਹੇ ਹਨ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਇਹ ਦੌਰਾ ਪੰਜਾਬੀ ਯੂਨੀਵਰਸਿਟੀ ਨੂੰ ਇਸ ਦੇ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਦੇ ਲਿਹਾਜ਼ ਨਾਲ ਸਾਰਥਿਕ ਹੋਵੇਗਾ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਣਾਈ ਇਹ ਯੂਨੀਵਰਸਿਟੀ ਆਪਣੇ ਵੱਕਾਰੀ ਅਕਾਦਮਿਕ ਕਾਰਜਾਂ ਨੂੰ ਹੋਰ ਬਿਹਤਰੀ ਨਾਲ ਕਰ ਸਕੇਗੀ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬੀ ਯੂਨੀਵਰਸਿਟੀ ਵੱਲੋਂ ਸਥਾਪਿਤ ਕੀਤੇ ਜਾ ਰਹੇ ਦੋ ਵਿਸ਼ੇਸ਼ ਕੇਂਦਰਾਂ 'ਪੰਜਾਬ ਦਾ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ' ਅਤੇ 'ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ' ਦਾ ਉਦਘਾਟਨ ਵੀ ਕਰਨਗੇ।
ਮਿੱਥੇ ਪ੍ਰੋਗਰਾਮ ਅਨੁਸਾਰ ਇਹ ਦੋਹੇਂ ਸ਼ਖ਼ਸੀਅਤਾਂ 11:00 ਵਜੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੈਂਪਸ ਵਿਚ ਪੁੱਜਣਗੀਆਂ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Education Loan Information:
Calculate Education Loan EMI