Childrens Day 2023: ਅੱਜ ਹੈ ਬਾਲ ਦਿਵਸ, ਜਾਣੋ ਇਸ ਦੀ ਮਹੱਤਤਾ ਅਤੇ ਇਤਿਹਾਸ
Jawaharlal Nehru Jayanti:ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਪੰਡਿਤ ਜੀ ਨੇ ਬੱਚਿਆਂ ਅਤੇ ਨੌਜਵਾਨਾਂ ਦੇ ਅਧਿਕਾਰਾਂ ਅਤੇ ਸਿੱਖਿਆ ਲਈ ਕੰਮ ਕੀਤਾ।
Childrens Day 2023: ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। 14 ਨਵੰਬਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ। ਜਿਸ ਕਰਕੇ ਇਸ ਦਿਨ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ, ਸੋ ਅੱਜ ਵੀ ਬਹੁਤ ਹੀ ਗਰਮਜੋਸ਼ੀ ਦੇ ਨਾਲ ਇਸ ਦਿਨ ਨੂੰ ਦੇਸ਼ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦਿਨ ਸਕੂਲਾਂ ਅਤੇ ਹੋਰ ਥਾਵਾਂ 'ਤੇ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ।
ਬਾਲ ਦਿਵਸ 14 ਨਵੰਬਰ ਨੂੰ ਕਿਉਂ ਮਨਾਇਆ ਜਾਂਦਾ ਹੈ?
ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਪੰਡਿਤ ਜੀ ਨੇ ਬੱਚਿਆਂ ਅਤੇ ਨੌਜਵਾਨਾਂ ਦੇ ਅਧਿਕਾਰਾਂ ਅਤੇ ਸਿੱਖਿਆ ਲਈ ਕੰਮ ਕੀਤਾ। ਚਾਚਾ ਨਹਿਰੂ ਦੇ ਬੱਚਿਆਂ ਨਾਲ ਪਿਆਰ ਅਤੇ ਚਾਚਾ ਜੀ ਪ੍ਰਤੀ ਬੱਚਿਆਂ ਦੇ ਸਨੇਹ ਅਤੇ ਪਿਆਰ ਕਾਰਨ 14 ਨਵੰਬਰ ਦਾ ਦਿਨ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਜਦੋਂ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਸਨ, ਉਨ੍ਹਾਂ ਨੇ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਲਈ ਬਹੁਤ ਵੱਡਾ ਯੋਗਦਾਨ ਪਾਇਆ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਵਰਗੀਆਂ ਦੇਸ਼ ਦੀਆਂ ਸਰਵੋਤਮ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕੀਤੀ ਸੀ। ਜਵਾਹਰ ਲਾਲ ਨਹਿਰੂ ਹਮੇਸ਼ਾ ਬੱਚਿਆਂ ਦੀ ਸਿੱਖਿਆ ਪ੍ਰਤੀ ਜਾਗਰੂਕਤਾ ਫੈਲਾਉਂਦੇ ਰਹੇ।
ਬਾਲ ਦਿਵਸ ਦੀ ਮਹੱਤਤਾ ਅਤੇ ਇਤਿਹਾਸ
ਪ੍ਰਧਾਨ ਮੰਤਰੀ ਹੋਣ ਦੇ ਨਾਤੇ ਨਹਿਰੂ ਜੀ ਦੇਸ਼ ਵਿੱਚ ਅਜਿਹਾ ਮਾਹੌਲ ਬਣਾਉਣਾ ਚਾਹੁੰਦੇ ਸਨ ਜਿਸ ਵਿੱਚ ਬੱਚਿਆਂ ਅਤੇ ਉਨ੍ਹਾਂ ਦੀ ਭਲਾਈ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ 1955 ਵਿੱਚ ਚਿਲਡਰਨ ਫਿਲਮ ਸੋਸਾਇਟੀ ਇੰਡੀਆ ਦੀ ਸਥਾਪਨਾ ਵੀ ਕੀਤੀ ਤਾਂ ਜੋ ਭਾਰਤੀ ਬੱਚੇ ਆਪਣੇ ਆਪ ਨੂੰ ਨੁਮਾਇੰਦਗੀ ਕਰਦੇ ਦੇਖ ਸਕਣ। ਪੰਡਿਤ ਨਹਿਰੂ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਜਨਮ ਵਰ੍ਹੇਗੰਢ ਨੂੰ ਭਾਰਤ ਵਿੱਚ ਬਾਲ ਦਿਵਸ ਵਜੋਂ ਚੁਣਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI