ਇਸ ਸਮੇਂ ਉੱਤਰ ਭਾਰਤ ਠੰਡ ਦੀ ਗ੍ਰਿਫਤ ਦੇ ਵਿੱਚ ਹੈ। ਕੜਾਕੇ ਦੀ ਠੰਡ ਪੈਣ ਕਰਕੇ ਲੋਕਾਂ ਦਾ ਘਰ ਤੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਠੰਡ ਦੇ ਪ੍ਰਕੋਪ ਕਰਕੇ ਸਕੂਲਾਂ ਦੇ ਵਿੱਚ ਛੁੱਟੀਆਂ ਦੇ ਵਿੱਚ ਮੁੜ ਤੋਂ ਵਾਧਾ ਕੀਤਾ ਜਾ ਰਿਹਾ ਹੈ। ਹੁਣ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ਦੀਆਂ ਛੁੱਟੀਆਂ ਮੁੜ ਵਧਾਉਣ ਦਾ ਫੈਸਲਾ ਕੀਤਾ ਹੈ। ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਠੰਡ ਦੇ ਪ੍ਰਕੋਪ ਨੂੰ ਦੇਖਦੇ ਹੋਏ ਕਈ ਰਾਜਾਂ ਨੇ ਆਪਣੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਕੀਤਾ ਵਧਾ
ਦਿੱਲੀ, ਨੋਇਡਾ, ਰਾਂਚੀ ਅਤੇ ਜੰਮੂ ਦੇ ਸਕੂਲ ਹੁਣ ਦੇਰ ਨਾਲ ਖੁੱਲ੍ਹਣਗੇ। ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਜਿਸ ਵਿੱਚ ਨੋਇਡਾ ਸ਼ਾਮਲ ਹੈ, ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 16 ਜਨਵਰੀ ਤੱਕ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤਾ ਹੈ, ਭਾਵ ਸਕੂਲ 17 ਜਨਵਰੀ ਤੋਂ ਖੁੱਲ੍ਹਣਗੇ। ਇਸੇ ਤਰ੍ਹਾਂ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਵਿਚ ਠੰਢ ਕਾਰਨ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਸ ਸਮੇਂ ਦੌਰਾਨ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਕਲਾਸਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ। ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਸੀ।
ਰਾਂਚੀ ਜ਼ਿਲ੍ਹੇ ਦੇ ਸਕੂਲਾਂ ਨੂੰ ਪਹਿਲਾਂ 8 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ 10 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ। ਪਰ ਮੁੜ ਤੋਂ ਵਾਧਾ ਕਰਕੇ 14 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ।
ਜੰਮੂ 'ਚ ਸਕੂਲ ਕਿੰਨੇ ਸਮੇਂ ਲਈ ਬੰਦ ਰਹਿਣਗੇ?
ਜੰਮੂ ਵਿੱਚ ਵੀ ਸਖ਼ਤ ਠੰਢ ਪੈ ਰਹੀ ਹੈ, ਜਿਸ ਕਾਰਨ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਸਕੂਲ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇੱਕ ਪੱਤਰ ਵਿੱਚ ਕਿਹਾ ਗਿਆ ਹੈ, "ਖਰਾਬ ਮੌਸਮ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।"
ਦਿੱਲੀ 'ਚ ਸਕੂਲ ਕਦੋਂ ਖੁੱਲ੍ਹਣਗੇ?
ਦਿੱਲੀ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਕੁਝ ਸਕੂਲਾਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਕੁਝ ਕਲਾਸਾਂ ਆਨਲਾਈਨ ਚਲਾਈਆਂ ਜਾ ਰਹੀਆਂ ਹਨ। ਦਿੱਲੀ ਦੇ ਬਹੁਤ ਸਾਰੇ ਸਕੂਲ 15 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ।
ਪੰਜਾਬ ਦੇ ਸਕੂਲ ਇਸ ਦਿਨ ਖੁੱਲਣਗੇ
ਜੇਕਰ ਗੱਲ ਕਰੀਏ ਠੰਡ ਨੂੰ ਦੇਖਦੇ ਹੋਏ ਇੱਕ ਵਾਰ ਫਿਰ ਤੋਂ ਸਕੂਲਾਂ ਦੇ ਵਿੱਚ ਛੁੱਟੀਆਂ ਨੂੰ ਵਧਾ ਦਿੱਤੀਆਂ ਗਈਆਂ ਸਨ ਅਤੇ 14 ਜਨਵਰੀ ਨੂੰ ਸਕੂਲਾਂ ਦੇ ਮੁੜ ਖੁੱਲ੍ਹਣ ਬਾਰੇ ਆਦੇਸ਼ ਜਾਰੀ ਕੀਤਾ ਸੀ। ਪਰ ਬੱਚਿਆਂ ਦੇ ਮਾਪੇ ਸੂਬਾ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਕਿ ਕੁੱਝ ਦਿਨਾਂ ਦੀ ਹੋਰ ਛੁੱਟੀਆਂ ਨੂੰ ਵਧਾ ਦਿੱਤਾ ਜਾਏ, ਕਿਉਂਕਿ ਠੰਡ, ਸ਼ੀਤ ਲਹਿਰ ਅਤੇ ਸੰਘਣੀ ਧੁੰਦ ਕਰਕੇ ਘਰ ਤੋਂ ਬਾਹਰ ਨਿਕਲਣਾ ਸੁਰੱਖਿਅਤ ਨਹੀਂ ਹੈ। ਪਰ ਅਜੇ ਸੂਬਾ ਸਰਕਾਰ ਵੱਲੋਂ ਕੋਈ ਅਧਿਕਾਰਿਕ ਬਿਆਨ ਨਹੀਂ ਆਇਆ ਹੈ, ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਛੁੱਟੀਆਂ ਨੂੰ ਲੈ ਕੇ ਅੱਜ ਕੋਈ ਨਾ ਕੋਈ ਅਪਡੇਟ ਦੇ ਸਕਦੀ ਹੈ।
ਆਂਧਰਾ ਪ੍ਰਦੇਸ਼ ਸਕੂਲ ਛੁੱਟੀਆਂ 2026
ਆਂਧਰਾ ਪ੍ਰਦੇਸ਼ ਵਿੱਚ ਜਨਵਰੀ ਮਹੀਨੇ ਵਿੱਚ ਸੰਕ੍ਰਾਂਤੀ ਤਿਉਹਾਰ ਦੇ ਕਾਰਨ ਲੰਬੀਆਂ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। ਜ਼ਿਆਦਾਤਰ ਸਕੂਲ 10 ਜਨਵਰੀ ਤੋਂ 18 ਜਨਵਰੀ ਤੱਕ ਬੰਦ ਰਹਿੰਦੇ ਹਨ, ਤਾਂ ਜੋ ਵਿਦਿਆਰਥੀ ਭੋਗੀ, ਮਕਰ ਸੰਕ੍ਰਾਂਤੀ ਅਤੇ ਕਨੁਮਾ ਵਰਗੇ ਤਿਉਹਾਰ ਆਪਣੇ ਪਰਿਵਾਰ ਨਾਲ ਮਨਾਂ ਸਕਣ। ਇਸ ਕਾਰਨ 12 ਜਨਵਰੀ ਨੂੰ ਵੀ ਆਂਧਰਾ ਪ੍ਰਦੇਸ਼ ਦੇ ਜ਼ਿਆਦਾਤਰ ਸਕੂਲ ਬੰਦ ਰਹਿਣਗੇ। ਸਕੂਲਾਂ ਦੇ ਮੁੜ ਖੁੱਲ੍ਹਣ ਦੀ ਤਾਰੀਖ਼ 18 ਜਨਵਰੀ ਤੋਂ ਬਾਅਦ ਨਿਰਧਾਰਿਤ ਕੀਤੀ ਗਈ ਹੈ।
Education Loan Information:
Calculate Education Loan EMI