ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਕੋਵਿਡ-19 ਦੌਰਾਨ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਮੁੜ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਬੰਧਤ ਖੇਤਰ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਸਬੰਧਤ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਯੋਜਨਾਬੱਧ ਤਰੀਕੇ ਨਾਲ ਖੋਲ੍ਹਿਆ ਜਾ ਸਕਦਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਦਿੱਤੀ।

ਨਵੀਂਆਂ ਗਾਈਡਲਾਈਨਜ਼ 'ਚ ਸੰਸਥਾਵਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ “ਕੋਈ ਵੀ ਕੈਂਪਸ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਕੇਂਦਰ ਜਾਂ ਸਬੰਧਤ ਰਾਜ ਸਰਕਾਰ ਨੇ ਖੇਤਰ ਨੂੰ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਲਈ ਸੁਰੱਖਿਅਤ ਐਲਾਨ ਕੀਤਾ ਹੈ। ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਤੇ ਸਿਹਤ ਨਾਲ ਜੁੜੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਆਦੇਸ਼ਾਂ ਦਾ ਪੂਰੀ ਤਰ੍ਹਾਂ ਉੱਚ ਸਿੱਖਿਆ ਸੰਸਥਾਵਾਂ ਵੱਲੋਂ ਪਾਲਣਾ ਕੀਤਾ ਜਾਣਾ ਚਾਹੀਦਾ ਹੈ।


ਇਸ ਤੋਂ ਇਲਾਵਾ ਸਾਰੀਆਂ ਸੰਸਥਾਵਾਂ ਨੂੰ ਵਿਦਿਆਰਥੀਆਂ, ਅਧਿਆਪਕਾਂ ਤੇ ਕਰਮਚਾਰੀਆਂ ਦੀ ਸੁਰੱਖਿਆ ਦਾ ਧਿਆਨ ਕੈਂਪਸ ਵਿਚ ਰੱਖਣਾ ਹੈ। ਕੈਂਪਸ ਵਿੱਚ ਸਿਹਤ ਸੰਭਾਲ, ਸੰਕਰਮਿਤ ਵਿਅਕਤੀਆਂ ਦਾ ਪਤਾ ਲਾਉਣ ਲਈ ਥਰਮਲ ਜਾਂਚ, ਕੈਂਪਸ ਵਿੱਚ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਉਪਾਅ, ਸਾਰੀਆਂ ਸਾਵਧਾਨੀਆਂ ਵਰਤਣੀਆਂ ਪੈਣਗੀਆਂ।

ਇਸ ਦੇ ਨਾਲ ਹੀ ਸੰਸਥਾਵਾਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਸਮੱਗਰੀ ਤੇ ਈ-ਸਰੋਤਾਂ ਦੀ ਪਹੁੰਚ ਪ੍ਰਦਾਨ ਕਰਨੀ ਪਏਗੀ ਜੋ ਘਰਾਂ ਤੋਂ ਆਨਲਾਈਨ ਪੜ੍ਹ ਰਹੇ ਹਨ। ਸੰਸਥਾਵਾਂ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਨਲਾਈਨ ਅਧਿਆਪਨ-ਸਿਖਲਾਈ ਦੇ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।

ਇਸ ਦੇ ਨਾਲ ਸਿਰਫ ਵਿਦਿਆਰਥੀਆਂ ਲਈ ਕੈਂਪਸ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਤਾਂ ਯੂਨੀਵਰਸਿਟੀਆਂ ਨੂੰ ਹੋਸਟਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਏਗੀ। ਹੋਸਟਲ ਸਿਰਫ ਉਨ੍ਹਾਂ ਮਾਮਲਿਆਂ ਵਿੱਚ ਖੋਲ੍ਹੇ ਜਾ ਸਕਦੇ ਹਨ ਜਿੱਥੇ ਸੁਰੱਖਿਆ ਤੇ ਸਿਹਤ ਦੀ ਪੂਰੀ ਦੇਖਭਾਲ ਕੀਤੀ ਜਾਂਦੀ ਹੈ। ਹਾਲਾਂਕਿ, ਹੋਸਟਲਾਂ ਵਿੱਚ ਕਮਰੇ ਸ਼ੇਅਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਟੀਮ ਇੰਡੀਆਂ ਜਿੱਤਣ 'ਤੇ ਕੱਪੜੇ ਉਤਾਰਣ ਦਾ ਐਲਾਨ, ਹੁਣ ਅਸ਼ਲੀਲ ਵੀਡੀਓ 'ਚ ਫਸੀ, ਕਈ ਵਿਵਾਦਾਂ 'ਚ ਘਿਰੀ ਪੂਨਮ ਪਾਂਡੇ

ਸਿਤਾਰਿਆਂ ਦੀ ਕਰਵਾ ਚੌਥ ਸੈਲੀਬ੍ਰੇਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:

Calculate Education Loan EMI