ਪਟਿਆਲਾ: ਸਿੱਖਿਆ ਪ੍ਰੋਵਾਇਡਰ ਯੂਨੀਅਨ ਦੇ ਤਕਰੀਬਨ 300 ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤੀ। ਉਨ੍ਹਾਂ ਦੀ ਮੰਗ ਹੈ ਕਿ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ। ਪੁਲਿਸ ਨੇ ਅਧਿਆਪਕਾਂ ਰੋਸ ਪ੍ਰਦਰਸ਼ਨ ਕਾਰਨ ਮੋਤੀ ਮਹਿਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ।


ਸਾਰੇ ਪੰਜਾਬ ਤੋਂ ਪਟਿਆਲਾ ਪਹੁੰਚੇ ਠੇਕਾ ਆਧਾਰਤ ਸਿੱਖਿਆ ਪ੍ਰੋਵੀਡਰਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਘੇਰਨ ਲਈ ਸ਼ੇਰਾਂ ਵਾਲਾ ਗੇਟ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ। ਪਰ ਪੁਲਿਸ ਨੇ ਅਧਿਆਪਕਾਂ ਨੂੰ ਗੁਰਦੁਆਰਾ ਸਿੰਘ ਸਭਾ ਕੋਲ ਹੀ ਰੋਕ ਲਿਆ। ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਲਾਹਣਤਾਂ ਪਾਉਂਦਿਆਂ ਨਾਅਰੇ ਲਾਏ ਕਿ ਜਾਂ ਤਾਂ ਉਨ੍ਹਾਂ ਨੂੰ ਪੱਕੇ ਕਰ ਪੂਰੀ ਤਨਖ਼ਾਹ ਦਿੱਤੀ ਜਾਵੇ ਤੇ ਜਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਸਿੱਖਿਆ ਪ੍ਰੋਵਾਈਡਰਾਂ ਨੇ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਉੱਪਰ ਬੇਹੱਦ ਘੱਟ ਤਨਖ਼ਾਹ ਦੇ ਕੇ ਉਨ੍ਹਾਂ ਦਾ ਸੋਸ਼ਣ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੇ ਲੰਮੇ ਸਮੇਂ ਤੋਂ ਲਾਰੇ ਲਾ ਰਹੀ ਹੈ ਤੇ ਹੁਣ ਉਨ੍ਹਾਂ ਨੂੰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Education Loan Information:

Calculate Education Loan EMI