ਚੰਡੀਗੜ੍ਹ: ਕੋਰੋਨਾ ਦੀ ਲਾਗ ਦੇ ਘੱਟ ਰਹੇ ਮਾਮਲਿਆਂ ਵਿਚ ਇੱਕ ਵਾਰ ਫਿਰ ਵਿਦਿਅਕ ਸੰਸਥਾਵਾਂ ਖੋਲ੍ਹਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ। ਕਈ ਸੂਬਿਆਂ ਵੱਲੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇਣ ਤੋਂ ਬਾਅਦ ਹੁਣ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵੀ ਸਕੂਲ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 19 ਜੁਲਾਈ ਤੋਂ ਚੰਡੀਗੜ੍ਹ ਵਿੱਚ ਸਕੂਲ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਹੈ।


ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਚੰਡੀਗੜ੍ਹ ਦੇ ਸਕੂਲ 19 ਜੁਲਾਈ ਤੋਂ ਸ਼ੁਰੂ ਹੋਣਗੇ। ਹਾਲਾਂਕਿ, ਵਿਦਿਆਰਥੀ ਮਾਪਿਆਂ ਦੀ ਇਜਾਜ਼ਤ ਤੋਂ ਬਾਅਦ ਹੀ ਸਕੂਲ ਆਉਣਗੇ ਸਕੂਲ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਵੀ ਆਨਲਾਈਨ ਸਿੱਖਿਆ ਜਾਰੀ ਰਹੇਗੀ।



ਕੋਚਿੰਗ ਸੈਂਟਰ ਖੋਲ੍ਹਣ ਦੀ ਇਜਾਜ਼ਤ


ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ਰਤ ਨਾਲ 19 ਜੁਲਾਈ ਤੋਂ ਕੋਚਿੰਗ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਕਿ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ ਨੂੰ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਦਿੱਤੀ ਹੋਣੀ ਜ਼ਰੂਰੀ ਹੋਵੇਗੀ। ਪ੍ਰਸ਼ਾਸਨ ਨੇ ਸਿਨੇਮਾ ਹਾਲਾਂ ਅਤੇ ਸਪਾ ਨੂੰ ਵੀ 50% ਸਮਰੱਥਾ ਨਾਲ ਕੰਮ ਕਰਨ ਦੀ ਪ੍ਰਮਿਸ਼ਨ ਦਿੱਤੀ ਹੈ।


ਦੂਜੇ ਪਾਸੇ, ਹਰਿਆਣਾ ਵਿਚ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵਿਚ 9ਵੀਂ ਤੋਂ 12ਵੀਂ ਜਮਾਤ ਦੇ ਸਾਰੇ ਸਕੂਲ 16 ਜੁਲਾਈ ਤੋਂ ਖੁੱਲ੍ਹਣਗੇ, ਜਦੋਂਕਿ 6ਵੀਂ ਤੋਂ ਅੱਠਵੀਂ ਜਮਾਤ ਦੇ ਸਕੂਲ 23 ਜੁਲਾਈ ਤੋਂ ਖੁੱਲ੍ਹਣਗੇ।


ਹਰਿਆਣਾ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਖੋਲ੍ਹਣ ਵੇਲੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਏਗੀ। ਉਨ੍ਹਾਂ ਕਿਹਾ ਕਿ ਜੇ ਸਥਿਤੀ ਠੀਕ ਰਹੀ ਤਾਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਜਲਦ ਲਿਆ ਜਾਵੇਗਾ।


ਇਹ ਵੀ ਪੜ੍ਹੋ: Pakistani Taliban Attack: ਪਾਕਿਸਤਾਨੀ ਤਾਲਿਬਾਨ ਨੇ ਫੌਜ 'ਤੇ ਕੀਤਾ ਹਮਲਾ, 15 ਜਵਾਨਾਂ ਦੀ ਮੌਤ, ਕਈਆਂ ਨੂੰ ਕੀਤਾ ਅਗਵਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI