ਪੜਚੋਲ ਕਰੋ

ਕਸ਼ਮੀਰੀਆਂ ਨੂੰ ਦਾਖਲਾ ਦੇਣੋਂ ਟਾਲਾ ਵੱਟਣ ਲੱਗੇ ਕਾਲਜ, ਡਰੇ ਵਿਦਿਆਰਥੀ ਮੁਹਾਲੀ 'ਚ ਹੋਏ ਇਕੱਠੇ

ਦੇਹਰਾਦੂਨ: ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਦਹਿਸ਼ਤੀ ਹਮਲੇ ਵਿੱਚ ਸਥਾਨਕ ਅੱਤਵਾਦੀ ਦੀ ਭੂਮਿਕਾ ਉਜਾਗਰ ਹੋਣ ਮਗਰੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀਆਂ ਨੂੰ ਸਥਾਨਕ ਲੋਕਾਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਤੇ ਕਈ ਥਾਂ 'ਤੇ ਹਮਲਾ ਕਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਅਜਿਹੇ ਵਿੱਚ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਦੋ ਕਾਲਜਾਂ ਨੇ ਅਗਲੇ ਵਿੱਦਿਅਕ ਸੈਸ਼ਨ ਤੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਤੋਂ ਇਨਕਾਰ ਕਰਨ ਦਾ ਐਲਾਨ ਕਰ ਦਿੱਤਾ ਹੈ। ਦੇਹਰਾਦੂਨ ਦੇ ਡੀਏਵੀ ਪੀਜੀ ਕਾਲਜ ਦੀ ਵਿਦਿਆਰਥੀ ਜਥੇਬੰਦੀ ਨੂੰ ਲਿਖੇ ਸਮਝੌਤਾ ਪੱਤਰ ਵਿੱਚ ਬਾਬਾ ਫਰੀਦ ਇੰਸਟੀਚਿਊਟ ਆਫ ਤਕਨਾਲੋਜੀ ਦੇ ਪ੍ਰਿੰਸੀਪਲ ਡਾਕਟਰ ਅਸਲਮ ਸਿੱਦੀਕੀ ਨੇ ਲਿਖਿਆ ਹੈ ਕਿ ਕੋਈ ਵੀ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਇਆ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਬਾਹਰ ਕੱਢ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਨਵੇਂ ਸੈਸ਼ਨ ਤੋਂ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਦਾਖਲਾ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਐਲਪਾਈਨ ਕਾਲਜ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਦੇ ਨਿਰਦੇਸ਼ਕ ਐਸ.ਕੇ. ਚੌਹਾਨ ਨੇ ਕਿਹਾ ਹੈ ਕਿ ਉਨ੍ਹਾਂ ਲਿਖਤੀ ਰੂਪ ਵਿੱਚ ਦਿੱਤਾ ਹੈ ਕਿ ਉਹ ਅਗਲੇ ਸੈਸ਼ਨ ਤੋਂ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਦਾਖ਼ਲਾ ਨਹੀਂ ਦੇਣਗੇ। ਅਜਿਹੇ ਵਿੱਚ ਉੱਤਰਾਖੰਡ ਤੇ ਹਰਿਆਣਾ ਤੋਂ 300 ਤੋਂ ਵੱਧ ਕਸ਼ਮੀਰੀ ਵਿਦਿਆਰਥੀ ਮੁਹਾਲੀ ਵਿੱਚ ਪਹੁੰਚੇ ਹਨ। ਕਸ਼ਮੀਰੀ ਵਿਦਿਆਰਥੀਆਂ ਲਈ ਗੁਰਦੁਆਰਾ ਸੋਹਾਣਾ ਸਾਹਿਬ ਵਿਖੇ ਰੁਕਣ ਦਾ ਪ੍ਰਬੰਧ ਸਿੱਖ ਜਥੇਬੰਦੀ ਵੱਲੋਂ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਇੱਥੇ ਮਾਹੌਲ ਠੀਕ ਹੈ ਤੇ ਉਨ੍ਹਾਂ ਨੂੰ ਹਰ ਕਿਸਮ ਦੀ ਸਹਾਇਤਾ ਮਿਲ ਰਹੀ ਹੈ ਅਤੇ ਹਵਾਈ ਅੱਡਾ ਨੇੜੇ ਹੋਣ ਕਰਕੇ ਆਉਣ-ਜਾਣ ਦੀ ਸਹੂਲਤ ਵੀ ਠੀਕ ਹੈ। ਉਨ੍ਹਾਂ ਦੱਸਿਆ ਕਿ ਸਾਡੇ 'ਤੇ ਹਮਲੇ ਹੋ ਰਹੇ ਸਨ, ਜਿਸ ਕਾਰਨ ਉਹ ਉੱਥੋਂ ਚਲੇ ਆਏ। ਵਿਦਿਆਰਥੀਆਂ ਨੂੰ ਹੁਣ ਆਪਣੀ ਪੜ੍ਹਾਈ ਦਾ ਫਿਕਰ ਸਤਾ ਰਿਹਾ ਹੈ ਕਿਉਂਕਿ ਕੁਝ ਹੀ ਸਮੇਂ ਵਿੱਚ ਇਮਤਿਹਾਨ ਸ਼ੁਰੂ ਹੋਣ ਵਾਲੇ ਹਨ। ਉਹ ਹੁਣ ਆਪਣੇ ਘਰ ਵਾਪਸ ਜਾਣਗੇ ਤੇ ਮਾਹੌਲ ਠੀਕ ਹੋਣ 'ਤੇ ਵਾਪਸ ਪਰਤਣ ਦੀ ਸੋਚਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget