ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਸਕੂਲਾਂ ਵਿੱਚ ਕੁਝ ਅਧਿਆਪਕ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਗੱਲਾਂ ਕਰਨ ਲਈ ਕਰਦੇ ਹਨ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁਝ ਅਧਿਆਪਕ ਤਾਂ ਸੋਸ਼ਲ ਮੀਡੀਆ ਐਪਸ ਜਿਵੇਂ ਵਟਸਐਪ ਤੇ ਫੇਸਬੁੱਕ 'ਤੇ ਰੁੱਝੇ ਰਹਿੰਦੇ ਹਨ। ਅਜਿਹਾ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ, ਉੱਥੇ ਵਿਦਿਆਰਥੀਆਂ 'ਤੇ ਬੁਰਾ ਅਸਰ ਵੀ ਪੈਂਦਾ ਹੈ। ਆਮ ਤੌਰ ਤੇ ਅਧਿਆਪਕ ਵਿਦਿਆਰਥੀਆਂ ਨੂੰ ਜਮਾਤ ਦਾ ਕੰਮ ਦੇ ਕੇ ਆਪ ਫੋਨ 'ਤੇ ਰੁੱਝ ਜਾਂਦੇ ਹਨ, ਜਦੋਂ ਕਿ ਪੜ੍ਹਣ-ਪੜ੍ਹਾਉਣ ਦੀ ਪ੍ਰਕਿਰਿਆ ਵਿੱਚ ਅਧਿਆਪਕ ਦੀ ਪੂਰੀ ਸ਼ਮੂਲੀਅਤ ਹੋਣੀ ਚਾਹੀਦੀ ਹੈ।
ਸਿੱਖਿਆ ਸਕੱਤਰ ਵੱਲੋਂ ਪੰਜਾਬ ਦੇ ਸਮੂਹ ਡੀਈਓ ਤੇ ਸਕੂਲ ਮੁਖੀਆਂ ਨੂੰ ਜਾਰੀ ਪੱਤਰ ਵਿੱਚ ਉਨ੍ਹਾਂ ਅਧੀਨ ਕੰਮ ਕਰਦੇ ਸਮੂਹ ਅਧਿਆਪਕਾਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕਰਨ ਲਈ ਕਿਹਾ ਹੈ ਕਿ ਹਰੇਕ ਅਧਿਆਪਕ ਜਮਾਤ ਨੂੰ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।
Education Loan Information:
Calculate Education Loan EMI