ਪੜਚੋਲ ਕਰੋ

ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਈ-ਪੋਰਟਲ ਕੀਤਾ ਲਾਂਚ, ਬੋਲੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਸਿੱਖਿਆ ਅਹਿਮ ਸਾਧਨ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ।

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ।

ਡਾ. ਬੀ. ਆਰ. ਅੰਬੇਡਕਰ ਭਵਨ, ਮੋਹਾਲੀ ਵਿਖੇ ਐਸ.ਸੀ. ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ। 

ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਂਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ  ਸਕਦਾ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ 'ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਟ੍ਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।

ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਭਵਨ ਦੇ ਪ੍ਰਬੰਧਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੈਂਟਾ ਨੇ ਸਿਖਲਾਈ ਪ੍ਰੋਗਰਾਮ ਦਾ ਦੌਰਾ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਟ੍ਰੇਨਰਾਂ ਨੂੰ ਭਵਿੱਖੀ ਕਾਰਵਾਈ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਡਾਇਰੈਕਟਰ ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

Education Loan Information:
Calculate Education Loan EMI

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget