Budget 2022: Education Budget ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਬਜਟ ਪੇਸ਼ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀਆਂ ਕੀ ਯੋਜਨਾਵਾਂ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਕਾਰਨ ਸਿੱਖਿਆ ਖੇਤਰ (Education Sector)) ਅਤੇ ਬੱਚਿਆਂ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਕਾਰ ਕਈ ਕਦਮ ਚੁੱਕ ਰਹੀ ਹੈ। ਮਹਾਂਮਾਰੀ ਵਿੱਚ ਰਸਮੀ ਸਿੱਖਿਆ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ 1-ਕਲਾਸ-1-ਟੀਵੀ ਚੈਨਲ ਸ਼ੁਰੂ ਕੀਤਾ ਜਾਵੇਗਾ ਜਿਸ ਰਾਹੀਂ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਵੇਗੀ।

ਈ-ਵਿੱਦਿਆ ਪ੍ਰੋਜੈਕਟ ਦਾ ਵਿਸਤਾਰ

ਪ੍ਰਧਾਨ ਮੰਤਰੀ ਈ-ਵਿੱਦਿਆ ਪ੍ਰੋਜੈਕਟ ਦਾ ਹੋਰ ਵਿਸਤਾਰ ਕੀਤਾ ਜਾਵੇਗਾ ਹੈ। ਸਰਕਾਰ ਨੇ ਦੇਸ਼ ਵਿੱਚ ਡਿਜੀਟਲ ਸਿੱਖਿਆ ਅਤੇ ਈ-ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ 2020 ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ। ਵਿੱਤ ਮੰਤਰੀ ਨੇ ਕਿਹਾ ਕਿ ਪੀਐੱਮ ਈ-ਵਿੱਦਿਆ ਨੂੰ 12 ਤੋਂ ਵਧਾ ਕੇ 200 ਚੈਨਲ ਕੀਤਾ ਜਾਵੇਗਾ। ਇਹ ਉਨ੍ਹਾਂ ਬੱਚਿਆਂ ਨੂੰ ਆਪਣੀ ਪੜ੍ਹਾਈ ਵਿੱਚ ਮਦਦ ਕਰੇਗਾ ਜੋ ਕੋਰੋਨਾ ਦੇ ਦੌਰ ਵਿੱਚ ਸਕੂਲ ਨਹੀਂ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ‘ਪੀਐੱਮ ਈ ਵਿਦਿਆ’ ਦੇ ਪ੍ਰੋਗਰਾਮ ‘ਵਨ ਕਲਾਸ, ਵਨ ਟੀਵੀ ਚੈਨਲ’ ਨੂੰ 12 ਤੋਂ ਵਧਾ ਕੇ 200 ਟੀਵੀ ਚੈਨਲਾਂ ਤੱਕ ਪਹੁੰਚਾਇਆ ਜਾਵੇਗਾ। ਇਸ ਨਾਲ ਸਾਰੇ ਰਾਜ 1 ਤੋਂ 12ਵੀਂ ਜਮਾਤ ਤੱਕ ਖੇਤਰੀ ਭਾਸ਼ਾਵਾਂ ਵਿੱਚ ਪੂਰਕ ਸਿੱਖਿਆ ਪ੍ਰਦਾਨ ਕਰ ਸਕਣਗੇ।

ਡਿਜ਼ੀਟਲ ਯੂਨੀਵਰਸਿਟੀ ਦਾ ਐਲਾਨ

ਇਸ ਤੋਂ ਇਲਾਵਾ ਡਿਜੀਟਲ ਯੂਨੀਵਰਸਿਟੀ (Digital University) ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਡਿਜੀਟਲ ਯੂਨੀਵਰਸਿਟੀ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ ਉਪਲੱਬਧ ਹੋਵੇਗੀ ਅਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 


Education Loan Information:

Calculate Education Loan EMI