Punjab School Education Board News, December Vacation 2023: ਬੀਤੇ ਦਿਨੀਂ ਪੰਜਾਬ ਸਰਕਾਰ ਨੇ ਠੰਢ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਹੁਣ ਛੁੱਟੀਆਂ ਨੂੰ ਲੈ ਕੇ ਇੱਕ ਹੋਰ ਨਵਾਂ ਅਪਡੇਟ ਸਾਹਮਣੇ ਆ ਰਹੀ ਹੈ। 



ਇਨ੍ਹਾਂ ਕਲਾਸਾਂ ਦੇ ਬੱਚਿਆਂ ਨੂੰ ਮਿਲੇਗਾ ਹੋਮ ਵਰਕ


ਦਰਅਸਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਛੁੱਟੀਆਂ 'ਚ ਸਰਕਾਰੀ ਸਕੂਲਾਂ ਦੇ ਬੱਚੇ ਪੜ੍ਹਾਈ ਕਰਨਗੇ। ਤੀਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 3 ਵਿਸ਼ਿਆਂ ਦਾ ਹੋਮ ਵਰਕ ਮਿਲੇਗਾ। ਜਿਸ ਨੂੰ ਵਿਦਿਆਰਥੀਆਂ ਵੱਲੋਂ ਛੁੱਟੀਆਂ 'ਚ ਪੂਰਾ ਕਰਨਾ ਹੋਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।


ਮੌਸਮ ਵਿਭਾਗ ਵੱਲੋਂ ਵੀ ਠੰਡ ਨੂੰ ਲੈ ਕੇ ਪੰਜਾਬ ਦੇ ਲਈ ਅਲਰਟ ਜਾਰੀ ਕੀਤਾ ਹੋਇਆ ਹੈ। ਪੰਜਾਬ ਦੇ ਵਿੱਚ ਠੰਡ ਦਿਨੋ ਦਿਨ ਵੱਧ ਰਹੀ ਹੈ ਅਤੇ ਤਾਪਮਾਨ ਵੀ ਹੇਠਾਂ ਡਿੱਗਦਾ ਜਾ ਰਿਹਾ ਹੈ। ਸੀਤ ਹਵਾਵਾਂ ਚੱਲ ਰਹੀਆਂ ਹਨ, ਜਿਸ ਨੇ ਲੋਕਾਂ ਨੂੰ ਘਰਾਂ ਵਿੱਚ ਵੜਨ ਲਈ ਮਜਬੂਰ ਕਰ ਦਿੱਤਾ ਹੈ। ਇਹ ਸਭ ਪਹਾੜਾਂ 'ਚ ਪੈ ਰਹੀ ਬਰਫ਼ਬਾਰੀ ਦਾ ਅਸਰ ਹੈ, ਜੋ ਕਿ ਹੁਣ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਪੰਜਾਬ 'ਚ ਠੰਡ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:- ਪੰਜਾਬ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਮਾਰਚ ਪ੍ਰੀਖਿਆਵਾਂ ਨੂੰ ਲੈ ਸਾਹਮਣੇ ਆਈ ਅਹਿਮ ਅਪਡੇਟ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ



Education Loan Information:

Calculate Education Loan EMI