ਚੰਡੀਗੜ੍ਹ: ਐਤਵਾਰ ਨੂੰ ਸਮੂਹ ਮੁਲਾਜ਼ਮ ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਮਦਦ ਨਾਲ ਅਧਿਆਪਕਾਂ ਪੰਜਾਬ ਸਰਕਾਰ 'ਤੇ ਬਠਿੰਡਾ, ਅੰਮ੍ਰਿਤਸਰ ਤੇ ਪਟਿਆਲਾ ਵਿੱਚ ਵੱਡਾ ਹਮਲਾ ਬੋਲਿਆ। ਇਸ ਦੌਰਾਨ ਪਹਿਲੀ ਵਾਰ ਅਧਿਆਪਕ ਕਰੋ ਜਾਂ ਮਰੋ ਵਾਲੀ ਨੀਤੀ 'ਤੇ ਚੱਲ਼ਦੇ ਦਿਖਾਈ ਦਿੱਤੇ। ਇਸ ਤਿੱਖੇ ਐਕਸ਼ਨ ਮਗਰੋਂ ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਸੁਰ ਕੁਝ ਨਰਮ ਹੋਈ ਹੈ।


ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ। ਉਨ੍ਹਾਂ ਨੇ ਹੜਤਾਲ ’ਤੇ ਬੈਠੇ ਅਧਿਆਪਕ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ। ਇਸ ਲਈ ਉਹ ਆਪਣਾ ਸੰਘਰਸ਼ ਤਿਆਰ ਕੇ ਗੱਲਬਾਤ ਲਈ ਰਾਜ਼ੀ ਹੋਣ।

ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਸ ਕਰਕੇ ਵਿੱਤ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਸਿੱਖਿਆ ਵਿਭਾਗ ਦੇ ਬਜਟ ਵਿੱਚ ਵਾਧਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਲਈ ਫੰਡ ਦੀ ਕੋਈ ਕਮੀ ਨਹੀਂ ਹੋਏਗੀ। ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ 22 ਨਵੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਹੋਈ ਹੈ।

ਕਾਬਲੇਗੌਰ ਹੈ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮਜ਼ਦੂਰ-ਕਿਸਾਨ, ਨੌਜਵਾਨ ਫੈਡਰੇਸ਼ਨਾਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਬਠਿੰਡਾ ਤੇ ਅੰਮ੍ਰਿਤਸਰ ਵਿੱਚ ਵੱਡਾ ਐਕਸ਼ਨ ਕੀਤਾ ਗਿਆ। ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ। ਇੱਥੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਕੁਝ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ।

Education Loan Information:

Calculate Education Loan EMI