ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਹੈ ਕਿ ਕੋਵਿਡ-19 ਕਾਰਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸਾਲ ਫਰਵਰੀ ਤੱਕ ਨਹੀਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਾਲਾਤ ਦੀ ਸਮੀਖਿਆ ਤੇ ਵਿਚਾਰ ਵਟਾਂਦਰੇ ਮਗਰੋਂ ਹੀ ਪ੍ਰੀਖਿਆਵਾਂ ਕਰਾਉਣ ਦਾ ਫ਼ੈਸਲਾ ਲਿਆ ਜਾਵੇਗਾ। ਅਧਿਆਪਕਾਂ ਨਾਲ ਆਨਲਾਈਨ ਗੱਲਬਾਤ ਦੌਰਾਨ ਨਿਸ਼ੰਕ ਨੇ ਇਹ ਐਲਾਨ ਕੀਤਾ।


ਇਸ ਤੋਂ ਪਹਿਲਾਂ ਸੀਬੀਐਸਈ ਨੇ ਐਲਾਨ ਕੀਤਾ ਸੀ ਕਿ 2021 ’ਚ ਬੋਰਡ ਪ੍ਰੀਖਿਆਵਾਂ ਆਨਲਾਈਨ ਨਹੀਂ ਸਗੋਂ ਲਿਖਤੀ ਤੌਰ ’ਤੇ ਹੋਣਗੀਆਂ। ਇਸ ਕਰਕੇ ਵਿਦਿਆਰਥੀਆਂ ਵਿੱਚ ਭੰਬਲਭੁਸਾ ਪੈਦਾ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਫੈਲਣ ਮਗਰੋਂ ਮਾਰਚ ਤੋਂ ਹੀ ਦੇਸ਼ ਭਰ ’ਚ ਸਕੂਲ ਬੰਦ ਕਰ ਦਿੱਤੇ ਗਏ ਸਨ। ਕੁਝ ਸੂਬਿਆਂ ’ਚ ਸਕੂਲ 15 ਅਕਤੂਬਰ ਤੋਂ ਅੰਸ਼ਕ ਤੌਰ ’ਤੇ ਖੁੱਲ੍ਹ ਗਏ ਹਨ।

Education Loan Information:

Calculate Education Loan EMI