ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਦੇ ਦਬਾਅ ਅੱਗੇ ਝੁਕਣ ਲਈ ਤਿਆਰ ਨਹੀਂ ਤੇ ਸਰਕਾਰ ਨੇ ਜੋ ਫੈਸਲਾ ਕੀਤਾ ਹੈ, ਉਹ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀ ਲੀਡਰੀ ਚਮਕਾਉਣ ਲਈ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਜੇਕਰ ਬੱਚਿਆਂ ਦਾ ਕੋਈ ਨੁਕਸਾਨ ਹੋਇਆ ਤਾਂ ਉਹ ਇਸ ਮੁੱਦੇ 'ਤੇ ਸਖਤ ਐਕਸ਼ਨ ਲੈਣਗੇ।

 

ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਅੰਮ੍ਰਿਤਸਰ ਵਿੱਚ ਪ੍ਰਾਈਵੇਟ ਸਕੂਲ਼ਾਂ ਵੱਲੋਂ ਕਰਵਾਏ ਸਮਾਗਮ ਵਿੱਚ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਵੱਡਾ ਐਲਾਨ ਕੀਤਾ ਕਿ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬੰਦ ਨਹੀਂ ਹੋਵੇਗਾ ਪਰ ਸਕੂਲਾਂ ਦੇ ਪ੍ਰਬੰਧਕਾਂ ਨੂੰ ਤਰੁੱਟੀਆਂ ਦੂਰ ਕਰਨੀਆਂ ਹੀ ਪੈਣਗੀਆਂ।

'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਸੋਨੀ ਨੇ ਅਧਿਆਪਕਾਂ ਵੱਲੋਂ ਮੋਤੀ ਮਹਿਲ ਘੇਰਨ ਦੇ ਦਿੱਤੇ ਜਾ ਰਹੇ ਅਲਟੀਮੇਟਮ ਬਾਰੇ ਕਿਹਾ, "ਅਸੀਂ ਅਧਿਆਪਕਾਂ ਨੂੰ ਤੁਹਾਡੇ ਮਾਧਿਅਮ ਰਾਹੀਂ ਸੱਦਾ ਦਿੰਦੇ ਹਾਂ ਕਿ ਉਹ ਸਾਡੇ ਨਾਲ ਹਾਲੇ ਵੀ ਆ ਕੇ ਗੱਲਬਾਤ ਕਰਨ। ਅਸੀਂ ਕਿਸੇ ਦਾ ਨੁਕਸਾਨ ਨਹੀਂ ਕਰਨਾ ਚਾਹੁੰਦੇ। ਜੋ ਵੀ ਫ਼ੈਸਲਾ ਲਿਆ ਜਾਵੇਗਾ ਜਾਂ ਲਿਆ ਗਿਆ ਹੈ ਉਹ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੋਏਗਾ।" ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੁਝ ਲੋਕ ਆਪਣੀ ਲੀਡਰੀ ਚਮਕਾ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨਗੇ ਤਾਂ ਉਨ੍ਹਾਂ ਖਿਲਾਫ਼ ਸਖਤ ਸੈਕਸ਼ਨ ਲਿਆ ਜਾਵੇਗਾ।

Education Loan Information:

Calculate Education Loan EMI