ਸੋਨੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਬੱਚਿਆਂ ਦੀ ਪੜ੍ਹਾਈ ਨਾਲ ਕਿਸੇ ਕਿਸਮ ਦੀ ਖਿਲਵਾੜ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਜ ਫਿਰ ਅਧਿਆਪਕਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਹ ਕੰਮ ਨਹੀ ਕਰਨਗੇ ਤਾਂ ਸਰਕਾਰ ਨੂੰ ਐਕਸ਼ਨ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਕਹਿ ਚੁੱਕੇ ਹਨ ਕਿ ਕੰਮ ਨਹੀਂ ਤਾਂ ਤਨਖਾਹ ਵੀ ਨਹੀਂ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਵਰ੍ਹੇ ਦੇ ਨਤੀਜੇ ਪਹਿਲਾਂ ਨਾਲੋਂ ਵਧੀਆ ਹੋਣਗੇ।
ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਵੱਲੋਂ ਇਸ ਮਾਮਲੇ 'ਤੇ ਸਰਕਾਰ ਦੀ ਨੁਕਤਾਚੀਨੀ ਕੀਤੇ ਜਾਣ 'ਤੇ ਸੋਨੀ ਨੇ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾ ਕਾਰਜਕਾਲ ਦੌਰਾਨ ਸਿੱਖਿਆ ਵਿਭਾਗ ਦਾ ਬੇੜਾ ਗਰਕ ਹੋ ਗਿਆ ਸੀ। ਹੁਣ ਅਕਾਲੀ ਕਿਸ ਮੂੰਹ ਨਾਲ ਗੱਲ ਕਰ ਰਹੇ ਹਨ। ਅਕਾਲੀ ਦਲ ਨੂੰ ਇਸ ਮੁੱਦੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।
ਅਕਾਲੀ ਦਲ ਵੱਲੋਂ ਇਤਿਹਾਸ ਨਾਲ ਛੇੜਛਾੜ ਕਰਨ ਦੇ ਲੱਗ ਰਹੇ ਇਲਜ਼ਾਮਾਂ ਬਾਰੇ ਸੋਨੀ ਨੇ ਕਿਹਾ ਕਿ ਗੁਰੂ ਸਾਰਿਆਂ ਦੇ ਸਾਂਝੇ ਹਨ। ਜੋ ਇਤਰਾਜ਼ ਸੀ, ਉੁਹ ਹਟਾ ਲਏ ਗਏ ਹਨ। ਬਾਕੀ ਅਕਾਲੀਆਂ ਕੋਲ ਕੋਈ ਮੁੱਦਾ ਨਹੀਂ। ਇਸ ਕਰਕੇ ਅਕਾਲੀ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦੋਵੇਂ ਮੈਂਬਰ ਕੋਈ ਗੱਲ ਨਹੀਂ ਕਰਦੇ ਸੀ। ਹੁਣ ਇੱਥੇ ਰੌਲਾ ਪਾ ਰਹੇ ਹਨ।
Education Loan Information:
Calculate Education Loan EMI