ਪੜਚੋਲ ਕਰੋ

ਸਿੱਖਿਆ ਮੰਤਰੀ ਪੰਜਾਬ ਦਾ 9 ਸਕੂਲਾਂ ਤੇ ਵੱਡਾ ਐਕਸ਼ਨ, NOC ਕੀਤੀ ਰੱਦ

ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ਸਰਟੀਫਿਕੇਟ (NOC) ਰੱਦ ਕਰ ਦਿੱਤੀ ਹੈ।

ਚੰਡੀਗੜ੍ਹ: ਕੋਵਿਡ-19 ਮਹਾਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ਸਰਟੀਫਿਕੇਟ (NOC) ਰੱਦ ਕਰ ਦਿੱਤੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੀ NOCs ਰੱਦ ਕਰਨ ਦਾ ਫੈਸਲਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸਿ਼ਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ. vijayindersingla@gmail.com ਜਾਰੀ ਕੀਤੀ ਹੋਈ ਹੈ।

ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਰੱਦ ਕਰ ਦਿੱਤੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜਿ਼ਲ੍ਹੇ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸਿ਼ਆਰਪੁਰ, ਬਠਿੰਡਾ ਤੇ ਜਲੰਧਰ ਜ਼ਿਲ੍ਹਿਆਂ ਨਾਲ ਸਬੰਧਤ ਹੈ।

ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜ਼ਿਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫ਼ਤਹਿਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸਿ਼ਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਦੀ NOC ਰੱਦ ਕੀਤੀ ਗਈ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget