ਗੜ੍ਹਸ਼ੰਕਰ/ਚੰਡੀਗੜ੍ਹ: ਸਿੱਖਿਆ ਮੰਤਰੀ (Education Minister) ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (Senior Secondary School) ਗੜ੍ਹਸ਼ੰਕਰ (Garhshankar) ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।


ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ ਹੈ। ਜ਼ਮੀਨੀ ਹਕੀਕਤਾਂ ਜਾਣ ਕੇ ਹੀ ਬਿਹਤਰ ਨੀਤੀ ਤਿਆਰ ਕੀਤੀ ਜਾ ਸਕਦੀ ਹੈ।ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ। ਇਸੇ ਤਰ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।


ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਕੰਪਲੈਕਸ ਦਾ ਦੌਰਾ ਕਰਦਿਆਂ ਜਿੱਥੇ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ ਦੇਖੇ ਗਏ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਕਲਾਸ ਰੂਮ ਵਿੱਚ ਜਾ ਕੇ ਗੱਲਬਾਤ ਕਰ ਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਜਾਣਕਾਰੀ ਵੀ ਲਈ।


ਇਸ ਮੌਕੇ ਮੀਤ ਹੇਅਰ ਨੇ ਸਕੂਲੀ ਵਿਦਿਆਰਥੀਆਂ ਸੰਗ ਆਪਣਾ ਜਨਮ ਦਿਨ ਵੀ ਮਨਾਇਆ। ਸਿੱਖਿਆ ਮੰਤਰੀ ਨੇ ਬੱਚਿਆਂ ਦੀ ਹਾਜ਼ਰੀ ਵਿੱਚ ਕੇਕ ਕੱਟ ਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ। ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਹਨ। ਉਹ ਸਿੱਖਿਆ ਦੇ ਨਾਲ ਨਾਲ ਖੇਡ ਅਤੇ ਉੱਚ ਸਿੱਖਿਆ ਮੰਤਰੀ ਵੀ ਹਨ।


 


 


 


 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI