Education News: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥਣਾਂ ਜਾਣਗੀਆਂ ਜਪਾਨ: ਹਰਜੋਤ ਬੈਂਸ
Harjot Bains: ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸ ਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ,
Education News: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸ ਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ, ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ 10 ਤੋਂ 16 ਦਸੰਬਰ, 2023 ਤੱਕ ਜਪਾਨ ਵਿਖੇ ਰਹਿਣਗੀਆਂ।
#PunjabEducationRevolution: 8 girl students from Punjab Govt schools to go to Japan on Educational trip ✈️
— AAP Punjab (@AAPPunjab) December 6, 2023
🗓️ Date: December 10th to 16th, 2023
"They've been chosen for the Japan Asia Youth Exchange Program in Science, also known as the Sakura Exchange Program in Science"… pic.twitter.com/MWHOEjRZlL
ਉਨ੍ਹਾਂ ਦੱਸਿਆ ਕਿ ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ, ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI