Punjab School Education Board:  ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਮਾਤ 12ਵੀਂ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤਰ, ਭੂਗੋਲ, ਇਤਿਹਾਸ ਤੇ ਰਾਜਨੀਤੀ ਸ਼ਾਸਤਰ ਪੜ੍ਹ ਰਹੇ ਵਿਦਿਆਰਥੀਆਂ ਦੇ ਲਈ ਅਹਿਮ ਐਲਾਨ ਕਰਦੇ ਹੋਏ ਇੱਕ ਗ੍ਰਾਂਟ ਜਾਰੀ ਕੀਤੀ ਹੈ। ਜਿਸ ਤੋਂ 12ਵੀਂ ਜਮਾਤ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਫਾਇਦਾ ਮਿਲੇਗਾ। ਹੁਣ ਵਿਦਿਆਰਥੀਆਂ  ਨੂੰ ਸਟੱਡੀ ਮਟੀਰੀਅਲ ਮੁਹੱਈਆ ਕਰਵਾਉਣ ਲਈ ਹਰ ਵਿਦਿਆਰਥੀ 30 ਰੁਪਏ ਪ੍ਰਤੀ ਸਬਜੈਕਟ ਦੇ ਹਿਸਾਬ ਨਾਲ ਦਿੱਤੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ 184581 ਵਿਦਿਆਰਥੀਆਂ ਲਈ 55.37 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।



12ਵੀਂ ਦੇ ਇਨ੍ਹਾਂ ਵਿਸ਼ਿਆਂ ਲਈ ਰਾਸ਼ੀ ਜਾਰੀ ਕੀਤੀ ਗਈ


ਵਿਭਾਗ ਵੱਲੋਂ ਇਸ ਸਬੰਧੀ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ‘ਸਮੱਗਰੀ ਸਿੱਖਿਆ’ ਮੁਹਿੰਮ ਤਹਿਤ ਸਾਲ 2023-24 ਲਈ 12ਵੀਂ ਜਮਾਤ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤਰ, ਭੂਗੋਲ, ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਮਿਸ਼ਨ 100 ਫ਼ੀਸਦੀ ਦੇ ਮੱਦੇਨਜ਼ਰ ਰੱਖਦੇ ਹੋਏ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਕਿਉਂਕਿ ਇਸ ਸਮੇਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਰਵੀਜ਼ਨ ਕਰਵਾਉਣ ਦੀ ਬਹੁਤ ਲੋੜ ਹੈ।


ਵਿਦਿਆਰਥੀਆਂ ਨੂੰ ਲਾਭ ਮਿਲ ਸਕੇ


ਇਸ ਲਈ 12ਵੀਂ ਜਮਾਤ ’ਚ ਉਕਤ ਹਿਊਮੈਨਿਟੀਜ਼ ਵਿਸ਼ੇ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਿੰਪਲੀਫਾਈਡ ਸਟੱਡੀ ਮਟੀਰੀਅਲ ਅਤੇ ਅਸਾਈਨਮੈਂਟ ਦੇਣ ਲਈ ਸਕੂਲ ਮੁੱਖੀਆਂ ਨੂੰ ਉਨ੍ਹਾਂ ਦੇ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਮੁਤਾਬਕ ਫੰਡ ਜਾਰੀ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋ ਸਕੇ। ਇਹ ਫੰਡ ਹਿਊਮੈਨਿਟੀਜ਼ ਵਿਸ਼ੇ ਦੀ ਵਰਕਸ਼ੀਟ, ਪ੍ਰੀ-ਬੋਰਡ ਪ੍ਰੀਖਿਆ ਦੇ ਪ੍ਰਸ਼ਨ-ਪੱਤਰ, ਰਵੀਜ਼ਨ ਸ਼ੀਟਸ, ਪ੍ਰਿੰਟ ਮਟੀਰੀਅਲ, ਸਿੰਪਲਾਫਾਈਡ ਅਸਾਈਨਮੈਂਟ ਆਦਿ ਲਈ ਖ਼ਰਚ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਦੁਹਰਾਈ ਕਰ ਸਕਣ।


ਹੋਰ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਨਵੀਂ ਅਪਡੇਟ! ਜਾਰੀ ਕੀਤੀ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI