Education News: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸੈਂਪਲ ਪੇਪਰ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਮਾਰਕਿੰਗ ਸਕੀਮ ਤੇ ਪੈਟਰਨ ਦੀ ਜਾਣਕਾਰੀ ਦਿੱਤੀ ਗਈ ਹੈ। ਸੀਬੀਐਸਈ ਵੱਲੋਂ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਅਗਲੇ ਸਾਲ 15 ਫਰਵਰੀ ਨੂੰ ਸ਼ੁਰੂ ਹੋਣਗੀਆਂ ਤੇ 10 ਅਪਰੈਲ ਤੱਕ ਚੱਲਣਗੀਆਂ।



ਹਾਸਲ ਜਾਣਕਾਰੀ ਅਨੁਸਾਰ ਬੋਰਡ ਜਮਾਤਾਂ ਦੇ ਸੈਂਪਲ ਪੇਪਰਾਂ ਵਿੱਚ ਪ੍ਰੀਖਿਆਵਾਂ ਦਾ ਪੈਟਰਨ ਦਿੱਤਾ ਗਿਆ ਹੈ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਿੱਚ ਸਹਾਈ ਹੋਵੇਗਾ। ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਸੰਯਮ ਭਾਰਦਵਾਜ ਨੇ ਸਪੱਸ਼ਟ ਕੀਤਾ ਹੈ ਕਿ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਜੋ 55 ਦਿਨ ਚੱਲਣਗੀਆਂ ਤੇ ਆਖਰੀ ਪ੍ਰੀਖਿਆ 10 ਅਪਰੈਲ ਨੂੰ ਹੋਵੇਗੀ। 


ਹੋਰ ਪੜ੍ਹੋ : PSEB Re-appear Exams: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਮੁਲਤਵੀ


ਇਹ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਆਪਣੇ ਸਕੂਲ ਵਿੱਚ ਨਹੀਂ ਹੋਣਗੀਆਂ ਤੇ ਵਿਦਿਆਰਥੀਆਂ ਦੇ ਸੈਂਟਰ ਦੂਜੇ ਸਕੂਲਾਂ ਵਿੱਚ ਬਣਾਏ ਜਾਣਗੇ। ਇਸ ਦੇ ਨਾਲ ਹੀ ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਸੰਯਮ ਭਾਰਦਵਾਜ ਨੇ ਇੱਕ ਸਰਕੁਲਰ ਜਾਰੀ ਕਰ ਕੇ ਕਿਹਾ ਹੈ ਕਿ ਵਿਦਿਆਰਥੀ ਸੋਸ਼ਲ ਮੀਡੀਆਂ ਦੀਆਂ ਖਬਰਾਂ ’ਤੇ ਵਿਸ਼ਵਾਸ ਨਾ ਕਰਨ ਤੇ ਡੇਟਸ਼ੀਟ ਲਈ ਸਿਰਫ ਵੈੱਬਸਾਈਟ ਸੀਬੀਐੱਸਈ ਡਾਟ ਨਿਕ ਡਾਟ ਇਨ ਹੀ ਵੇਖਣ। 


ਇਸ ਤੋਂ ਪਹਿਲਾਂ ਬੋਰਡ ਜਮਾਤਾਂ ਦੀ ਇੱਕ ਫਰਜ਼ੀ ਡੇਟਸ਼ੀਟ ਜਾਰੀ ਹੋਈ ਸੀ, ਜਿਸ ਬਾਰੇ ਬੋਰਡ ਨੂੰ ਸਪੱਸ਼ਟੀਕਰਨ ਦੇਣਾ ਪਿਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ 10ਵੀਂ ਤੇ ਬਾਰ੍ਹਵੀਂ ਜਮਾਤ ਦਾ ਟਾਈਮ ਟੇਬਲ ਦਸੰਬਰ ਜਾਂ ਜਨਵਰੀ ਦੇ ਪਹਿਲੇ ਹਫਤੇ ਜਾਰੀ ਹੋਵੇਗਾ। ਬੋਰਡ ਨੇ ਸਕੂਲਾਂ ਨੂੰ ਇਹ ਵੀ ਕਿਹਾ ਹੈ ਕਿ ਉਹ ਹੋਰ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖ ਕੇ ਹੀ ਤਿਆਰ ਕਰਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI